ਗਤੀਵਿਧੀਆਂ ਦਾ ਮੁੱਖ ਮੰਤਵ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨਾ : ਪ੍ਰਿੰਸੀਪਲ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ)
ਮਾਨਸਾ, 6 ਜੁਲਾਈ 2022 : ਸਥਾਨਕ ਡੀਏਵੀ ਪਬਲਿਕ ਸਕੂਲ ਵਿਖੇ ਤੀਸਰੀ ਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਵਿੱਚ ਵਾਚਣ-ਕੌਸ਼ਲ ਨੂੰ ਵਿਕਸਿਤ ਕਰਨ ਲਈ ਭਾਸ਼ਣ ਅਤੇ ਨਾਰਾ ਵਾਚਣ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਜਿਸਦਾ ਮੁੱਖ ਵਿਸ਼ਾ ਸੀ – ਮਹਿਲਾ ਸਸ਼ਕਤੀਕਰਨ।
ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਬੱਚਿਆਂ ਦਾ ਸ਼ਰਵਣ ਵਾਚਣ ਕੌਸ਼ਲ ਵਿਕਸਿਤ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ ਵਿੱਚ ਵਾਧਾ ਕਰਨਾ ਹੈ। ਬੱਚਿਆਂ ਦੇ ਮਨ ਵਿੱਚੋਂ ਮੰਚ ਦਾ ਭੈਅ ਦੂਰ ਕਰਨ ਲਈ ਸਮੇਂ-ਸਮੇਂ ਤੇ ਇਨ੍ਹਾਂ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਂਦਾ ਹੈ।
ਸਕੂਲ ਪ੍ਰਿੰਸੀਪਲ ਵਿਨੋਦ ਰਾਣਾ ਨੇ ਬੱਚਿਆਂ ਨੂੰ ਵਧੀਆ ਪ੍ਰਦਰਸ਼ਨ ਕਰਨ ਲਈ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਇਸੇ ਤਰ੍ਹਾਂ ਮੰਚ ਤੇ ਆ ਕੇ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।

