ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 7 ਜੁਲਾਈ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ.ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਸ ਵੇਲੇ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਆਨੰਦ ਕਾਰਜ ਦੀਆਂ ਰਸਮਾਂ ਮੁਕੰਮਲ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਅਤੇ ਉਹਨਾਂ ਦੀ ਪਤਨੀ ਦੀ ਪਹਿਲੀ ਤਸਵੀਰ ਵੀ ਸਾਹਮਣੇ ਆ ਗਈ ਹੈ।

