32 ਗ੍ਰਾਮ ਹੈਰੋਇਨ ਸਮੇਤ ਕਾਰ ਤੇ ਮੋੋਟਰਸਾਈਕਲ ਅਤੇ 390 ਸਿਗਨੇਚਰ ਕੈਪਸੂਲ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 7 ਜੁਲਾਈ 2022 : ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਪੰਜਾਬ ਸਰਕਾਰ ਨੇ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ । ਐਸਐਸਪੀ ਮਾਨਸਾ ਨੇ ਦੱਸਿਆ ਕਿ ਜਿਸ ਦੇ ਤਹਿਤ ਕਾਰਵਾਈ ਕਰਦੇ ਹੋੋਏ ਸ:ਥ: ਅਮਰੀਕ ਸਿੰਘ ਇੰਚਾਰਜ ਚੌੌਕੀ ਕੋਟਧਰਮੂ (ਥਾਣਾ ਸਦਰ ਮਾਨਸਾ) ਸਮੇਤ ਪੁਲਿਸ ਪਾਰਟੀ ਵੱਲੋਂ ਸੰਦੀਪ ਕੁਮਾਰ ਉਰਫ ਮੋਟਾ ਪੁੱਤਰ ਚਿਮਨ ਲਾਲ ਅਤੇ ਜੱਸੂ ਪੁੱਤਰ ਗੁਰਜੰਟ ਸਿੰਘ ਵਾਸੀਅਨ ਮਾਨਸਾ ਨੂੰ ਮੋਟਰਸਾਈਕਲ ਸਪਲੈਂਡਰ ਪਲੱਸ ਨੰਬਰੀ ਪੀਬੀ31ਯੂ- 1539 ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 15 ਗ੍ਰਾਮ ਹੈਰੋਇਨ ਦੀ ਬਰਾਮਦਗੀ ਕੀਤੀ ਗਈ ਹੈ। ਜਿਹਨਾਂ ਦੇ ਵਿਰੁੱੱਧ ਥਾਣਾ ਸਦਰ ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।
ਥਾਣਾ ਬੋਹਾ ਦੇ ਸ:ਥ: ਸੁਖਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਲੱਕੀ ਸ਼ਰਮਾ ਪੁੱਤਰ ਰਾਜਪਾਲ ਸ਼ਰਮਾ ਅਤੇ ਵਿਨੋਦ ਕੁਮਾਰ ਪੁੱਤਰ ਲਛਮਣ ਦਾਸ ਵਾਸੀਅਨ ਮਾਨਸਾ ਨੂੰ ਸਵਿੱਫਟ ਕਾਰ ਨੰਬਰੀ ਪੀਬੀ 11ਬੀਕੇ-6762 ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 14 ਗ੍ਰਾਮ ਹੈਰੋਇਨ ਦੀ ਬਰਾਮਦਗੀ ਕੀਤੀ ਗਈ।

ਥਾਣਾ ਭੀਖੀ ਦੇ ਸ:ਥ: ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਯਾਦਵਿੰਦਰ ਸਿੰਘ ਪੁੱਤਰ ਪਰਵਿੰਦਰ ਸਿੰਘ ਵਾਸੀ ਹਮੀਰਗੜ ਢੈਪਈ ਨੂੰ ਕਾਬੂ ਕਰਕੇ ਉਸ ਪਾਸੋਂ 3 ਗ੍ਰਾਮ ਹੈਰੋਇਨ ਦੀ ਬਰਾਮਦਗੀ ਕੀਤੀ ਗਈ। ਇਸੇ ਤਰਾ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋੋਂ ਗੁਰਸੇਵਕ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਸਾਧੂਵਾਲਾ ਅਤੇ ਮੁਨੀਸ਼ ਕੁਮਾਰ ਪੁੱਤਰ ਮਨੋੋਹਰ ਲਾਲ ਵਾਸੀ ਖੈਰਾ ਕਲਾਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 390 ਸਿਗਨੇਚਰ ਕੈਪਸੂਲਾਂ ਦੀ ਬਰਾਮਦਗੀ ਹੋੋਣ ਤੇ ਮੁਲਜ਼ਮਾਂ ਵਿਰੁੱਧ ਥਾਣਾ ਸਰਦੂਲਗੜ੍ਹ ਵਿਖੇ ਅ/ਧ 188 ਹਿੰ:ਦੰ: ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।
ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਉਕਤ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।

