ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ , 7 ਜੁਲਾਈ 2022 : ਐੱਸਐੱਸਪੀ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਵਹੀਕਲ ਚੋਰੀ ਦੇ ਮੁਕੱਦਮੇ ਵਿੱਚ ਮੁਲਜ਼ਮ ਕੁਲਦੀਪ ਸਿੰਘ ਉਰਫ ਦੀਪੀ ਪੁੱਤਰ ਓਮ ਪ੍ਰਕਾਸ਼ ਵਾਸੀ ਮਾਨਸਾ ਨੂੰ ਕਾਬੂ ਕੀਤਾ ਹੈ। ਜਿਸ ਪਾਸੋਂ ਚੋੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਬਰਾਮਦ ਮੋੋਟਰਸਾਈਕਲ ਦੀ ਕੁੱਲ ਮਾਲੀਤੀ ਕਰੀਬ 35 ਹਜ਼ਾਰ ਰੁਪਏ ਬਣਦੀ ਹੈ।
ਉਨ੍ਹਾਂ ਦੱਸਿਆ ਗਿਆ ਕਿ ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਪਾਰਟੀ ਗਸ਼ਤ ਵਾ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਇਲਾਕਾ ਥਾਣਾ ਮੌਜੂਦ ਸੀ ਤਾਂ ਇਤਲਾਹ ਮਿਲਣ ਤੇ ਮੁਕੱਦਮਾ ਨੰਬਰ 128 ਮਿਤੀ 05.07.2022 ਅ/ਧ 379,411 ਹਿੰ:ਦੰ: ਥਾਣਾ ਸਿਟੀ-2 ਮਾਨਸਾ ਦਰਜ਼ ਰਜਿਸਟਰ ਕੀਤਾ ਗਿਆ।
ਐਸਆਈ ਬਲਦੇਵ ਸਿੰਘ ਮੁੱਖ ਅਫਸਰ ਥਾਣਾ ਸਿਟੀ-2 ਮਾਨਸਾ ਦੀ ਨਿਗਰਾਨੀ ਹੇਠ ਤਫਤੀਸ਼ੀ ਅਫਸਰ ਐਸਆਈ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋੋਏ ਮੁਲਜ਼ਮ ਕੁਲਦੀਪ ਸਿੰਘ ਉਰਫ ਦੀਪੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋੋ 1 ਮੋੋਟਰਸਾਈਕਲ ਹੀਰੋੋਹਾਂਡਾ ਸਪਲੈਂਡਰ ਨੰਬਰੀ ਪੀਬੀ19ਡੀ-4366 ਬਰਾਮਦ ਕਰਕੇ ਕਬਜ਼ੇ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 1 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।

