ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 8 ਜੁਲਾਈ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਪੀਓਜ਼ (ਇਸ਼ਤਿਹਾਰੀ ਮੁਜਰਮ ) ਨੂੰ ਗ੍ਰਿਫਤਾਰ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋੋਈ ਹੈ। ਇਸੇ ਮੁਹਿੰਮ ਦੀ ਲੜੀ ਵਿੱਚ ਮਾਨਸਾ ਪੁਲਿਸ ਵੱਲੋਂ ਹੇਠ ਲਿਖੇ ਪੀਓ / ਭਗੌੜੇ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਮੁਜਰਮ ਇਸ਼ਤਿਹਾਰੀ (ਭਗੌੜਾ ਦੋਸ਼ੀ) ਨਾਸਿਰ ਉਰਫ ਸਾਨੂ ਪੁੱਤਰ ਖਲੀਲ ਵਾਸੀ ਨਾਗਲੋੋਈ ਦਿੱਲੀ, ਜਿਸ ਵਿਰੁੱਧ ਮਾਨਯੋੋਗ ਅਦਾਲਤ ਵਿੱਚ ਕੰਪਲੇਟ ਕੇਸ (ਅ/ਧ 138 ਐਨਆਈ ਐਕਟ) ਚੱਲ ਰਿਹਾ ਸੀ। ਇਹ ਮੁਲਜ਼ਮ ਅਦਾਲਤ ਵਿੱਚੋੋ ਆਪਣੀ ਤਾਰੀਖ ਪੇਸ਼ੀ ਤੋੋਂ ਗੈਰਹਾਜਰ ਚੱਲ ਰਿਹਾ ਸੀ। ਜਿਸ ਕਰਕੇ ਮਾਨਯੋਗ ਅਦਾਲਤ ਅਸ਼ੋਕ ਕੁਮਾਰ ਚੌੌਹਾਨ, ਜੇਐਮਆਈਸੀ ਮਾਨਸਾ ਵੱਲੋੋਂ ਇਸਨੂੰ ਮਿਤੀ 20.1.2020 ਤੋੋਂ ਭਗੌੜਾ ਕਰਾਰ ਦਿੱਤਾ ਗਿਆ ਸੀ। ਸ:ਥ: ਸੁਰੇਸ਼ ਕੁਮਾਰ ਇੰਚਾਰਜ ਪੀਓ ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋਂ ਸਖਤ ਮਿਹਨਤ ਸਦਕਾ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ ਕਾਬੂ ਕਰਕੇ ਮਾਨਯੋੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।

