ਸਰਚ ਆਪ੍ਰੇਸ਼ਨ ਦੌਰਾਨ 3 ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਕਾਬੂ
ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ, 9 ਜੁਲਾਈ ( ਪ੍ਰਾਈਮ ਪੋਸਟ ਪੰਜਾਬ ) : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਨੇ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ । ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸ ਦੇ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋੋਂ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਪੁਲਿਸ ਦੇ ਉਚ ਅਧਿਕਾਰੀਆਂ ਦੀ ਨਿਗਰਾਨੀ ਹੇਠ ਅੱਜ ਸਪੈਸ਼ਲ ਕਾਰਡਨ ਐਂਡ ਸਰਚ ਅਪਰੇਸ਼ਨ ਕਰਨ ਦੇ ਆਦੇਸ਼ ਦਿੱਤੇ ਗਏ। ਜਿਸ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਮਾਨਸਾ ਅੰਦਰ ਗੁਰਪ੍ਰੀਤ ਸਿੰਘ ਗਿੱਲ, ਆਈਪੀਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਕਮਾਂਡੋੋ, ਬਹਾਦਰਗੜ ਪਟਿਆਲਾ ਦੀ ਨਿਗਰਾਨੀ ਹੇਠ ਥਾਣਾ ਸਿਟੀ-1 ਮਾਨਸਾ ਅਤੇ ਥਾਣਾ ਸਿਟੀ-2 ਮਾਨਸਾ ਦੀਆ 4 ਨਸ਼ਾ ਪ੍ਰਭਾਵਿਤ ਥਾਵਾਂ ਦੀ ਸਵੇਰੇ 11 ਵਜੇ ਤੋਂ ਦੁਪਿਹਰ 3 ਵਜੇ ਤੱਕ ਸਰਚ ਕੀਤੀ ਗਈ। ਇਸ ਸਰਚ ਅਪਰੇਸ਼ਨ ਦੌਰਾਨ 2 ਐਸਪੀ, 4 ਡੀਐਸਪੀ, 8 ਮੁੱਖ ਅਫਸਰ , 4 ਇੰਚਾਰਜ ਪੁਲਿਸ ਚੌੌਕੀਆਂ ਸਮੇਤ 300 ਪੁਲਿਸ ਕਰਮਚਾਰੀਆਂ ਨੇ ਭਾਗ ਲਿਆ।

ਇਸ ਸਪੈਸ਼ਲ ਸਰਚ ਅਪਰੇਸ਼ਨ ਦੌੌਰਾਨ ਨਸ਼ਾ ਤਸਕਰ ਮੰਗਲਜੀਤ ਸਿੰਘ ਉਰਫ ਚੇਪੀ ਪੁੱਤਰ ਨਿੱਕਾ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 5 ਗ੍ਰਾਮ ਹੈਰੋਇਨ ਸਮੇਤ 10 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਮੁਲਜ਼ਮ ਦੀਪਕ ਕੁਮਾਰ ਉਰਫ ਛਿੱਬਰ ਪੁੱਤਰ ਰਾਜ ਕੁਮਾਰ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਦੀ ਬਰਾਮਦਗੀ ਕੀਤੀ ਗਈ ਹੈ।

ਇਸੇ ਤਰਾ ਮੁਲਜ਼ਮ ਮਾਸ਼ਾ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਦਸੌਧੀਆਂ ਨੂੰ ਕਾਬੂ ਕਰਕੇ ਉਸ ਪਾਸੋੋ 1 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਦੀ ਬਰਾਮਦਗੀ ਕੀਤੀ ਗਈ ਹੈ, ਜਿਹਨਾਂ ਵਿਰੁੱਧ ਐਨਡੀਪੀਐਸ ਐਕਟ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

