55 ਗ੍ਰਾਮ ਹੈਰੋਇਨ ਸਮੇਤ 2 ਮੋੋਟਰਸਾਈਕਲ ਅਤੇ 100 ਲੀਟਰ ਲਾਹਣ ਬਰਾਮਦ
ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ, 9 ਜੁਲਾਈ ( ਪ੍ਰਾਈਮ ਪੋਸਟ ਪੰਜਾਬ ) : ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਪੰਜਾਬ ਸਰਕਾਰ ਨੇ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ । ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸਦੇ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ-1 ਮਾਨਸਾ ਦੇ ਸ:ਥ: ਦਲੇਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਭਾਰਤ ਭੂਸ਼ਨ ਪੁੱਤਰ ਪਵਨ ਕੁਮਾਰ ਅਤੇ ਦੀਪਕ ਕੁਮਾਰ ਉਰਫ ਦੀਪੂ ਪੁੱਤਰ ਗਿਆਨ ਚੰਦ ਵਾਸੀਅਨ ਮਾਨਸਾ ਨੂੰ ਕਾਬੂ ਕਰਕੇ ਉਹਨਾਂ ਪਾਸੋਂ 20 ਗ੍ਰਾਮ ਹੈਰੋਇਨ ਦੀ ਬਰਾਮਦਗੀ ਕੀਤੀ ਗਈ ਹੈ।
ਥਾਣਾ ਸਰਦੂਲਗੜ੍ਹ ਦੇ ਸ:ਥ: ਭੁਪਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸੁਖਦੇਵ ਸਿੰਘ ਉਰਫ ਸੀਬੂ ਪੁੱਤਰ ਬਲਵੀਰ ਸਿੰਘ ਵਾਸੀ ਰਾਣੀਆ (ਹਰਿਆਣਾ) ਨੂੰ ਮੋਟਰਸਾਈਕਲ ਹੀਰੋੋ ਸਪਲੈਂਡਰ ਨੰਬਰੀ ਪੀਬੀ51ਸੀ-0309 ਸਮੇਤ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਦੀ ਬਰਾਮਦਗੀ ਕੀਤੀ ਗਈ।

ਥਾਣਾ ਸਿਟੀ-2 ਮਾਨਸਾ ਦੇ ਐਸਆਈ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸੰਗਤਪਾਲ ਸਿੰਘ ਪੁੱਤਰ ਬਿਕਰਮਜੀਤ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਦੀ ਬਰਾਮਦਗੀ ਕੀਤੀ ਗਈ।
ਥਾਣਾ ਸਰਦੂਲਗੜ ਦੇ ਐਸਆਈ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਜਗਦੀਪ ਸਿੰਘ ਉਰਫ ਗੱਗੂ ਪੁੱਤਰ ਰਾਜ ਸਿੰਘ ਵਾਸੀ ਝੰਡੂਕੇ ਨੂੰ ਮੋਟਰਸਾਈਕਲ ਡੀਲਕਸ ਨੰਬਰੀ ਐਚਆਰ94ਏ-4569 ਸਮੇਤ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਦੀ ਬਰਾਮਦਗੀ ਕੀਤੀ ਗਈ ਹੈ।

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਰਦੂਲਗੜ੍ਹ ਦੇ ਸ:ਥ: ਜੁਗਰਾਜ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਗਾਂਧੀ ਸਿੰਘ ਪੁੱਤਰ ਚੰਦ ਸਿੰਘ ਵਾਸੀ ਭੂੰਦੜ ਨੂੰ ਕਾਬੂ ਕਰਕੇ ਉਸ ਪਾਸੋੋ 100 ਲੀਟਰ ਲਾਹਣ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ੍ਹ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕੀਤਾ ਗਿਆ ਹੈ।
ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਐਨਡੀਪੀਐਸ ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ। ਮਾਨਸਾ ਪੁਲਿਸ ਵੱਲੋੋਂ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

