Visitor : Visitor
,

CM ਮਾਨ ਦੀ ਕੇਂਦਰ ਸਰਕਾਰ ਤੋਂ ਕੀਤੀ ਮੰਗ ‘ਤੇ ਰਾਜਾ ਵੜਿੰਗ ਨੇ ਕੀਤਾ ਇਹ ਟਵੀਟ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ   ਜਲੰਧਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home minister Amit Shah) ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਦੇਣ ਲਈ ਸਹਿਮਤੀ ਦੇਣ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਵਿਚ ਚੰਡੀਗੜ੍ਹ ’ਤੇ ਦਾਅਵੇ ਨੂੰ ਲੈ ਕੇ ਵਿਵਾਦ ਇਕ ਵਾਰ ਫਿਰ ਤੇਜ਼ ਹੋ ਗਿਆ ਹੈ। ਇਸ ਸਹਿਮਤੀ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ…

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ  

ਜਲੰਧਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home minister Amit Shah) ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਦੇਣ ਲਈ ਸਹਿਮਤੀ ਦੇਣ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਵਿਚ ਚੰਡੀਗੜ੍ਹ ’ਤੇ ਦਾਅਵੇ ਨੂੰ ਲੈ ਕੇ ਵਿਵਾਦ ਇਕ ਵਾਰ ਫਿਰ ਤੇਜ਼ ਹੋ ਗਿਆ ਹੈ। ਇਸ ਸਹਿਮਤੀ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਟਵੀਟ ਤੋਂ ਤੁਰੰਤ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰਕੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਰਿਆਣਾ ਦੀ ਤਰਜ਼ ’ਤੇ ਪੰਜਾਬ ਲਈ ਵੱਖਰੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ’ਚ ਜ਼ਮੀਨ ਅਲਾਟ ਕਰਨ ਦਾ ਕੰਮ ਕੀਤਾ ਗਿਆ ਹੈ।ਇਸ ਤੋਂ ਇਕ ਕਦਮ ਅੱਗੇ ਵਧਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਪੰਜਾਬ-ਹਰਿਆਣਾ ਹਾਈਕੋਰਟ ਨੂੰ ਵੀ ਵੱਖ ਕੀਤਾ ਜਾਣਾ ਚਾਹੀਦਾ ਹੈ, ਇਸ ਦੇ ਲਈ ਵੀ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਦੇਣ ਲਈ ਕਿਹਾ ਗਿਆ ਹੈ।

ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਕੇਂਦਰ ਸਰਕਾਰ ਦੀ ਮੰਗ ‘ਤੇ ਟਵੀਟ ਕਰਕੇ ਵਿਅੰਗ ਕੀਤਾ ਹੈ। ਰਾਜਾ ਵੜਿੰਗ ਨੇ ਮੁੱਖ ਮੰਤਰੀ ਮਾਨ ਨੂੰ ਕਿਹਾ ਕਿ ਚੰਡੀਗੜ੍ਹ ਵਿੱਚ ਸਰਕਾਰੀ ਜ਼ਮੀਨਾਂ ਅਤੇ ਸਰਕਾਰੀ ਇਮਾਰਤਾਂ ’ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਜਿਵੇਂ ਕਿ 1966 ਦੇ ਪੰਜਾਬ ਪੁਨਰਗਠਨ ਐਕਟ ਤਹਿਤ ਫੈਸਲਾ ਕੀਤਾ ਗਿਆ ਹੈ ਕਿ ਹਰਿਆਣਾ ਨੂੰ ਵੱਖਰੀ ਰਾਜਧਾਨੀ ਬਣਾਉਣ ਦੀ ਲੋੜ ਹੈ, ਕਿਰਪਾ ਕਰਕੇ ਅਜਿਹੇ ਬਿਆਨਾਂ ਨਾਲ ਚੰਡੀਗੜ੍ਹ ‘ਤੇ ਉਨ੍ਹਾਂ ਦੇ ਅਧਿਕਾਰ ਨੂੰ ਕਮਜ਼ੋਰ ਨਾ ਕਰੋ।

Leave a Reply

Your email address will not be published. Required fields are marked *

Visitor : Visitor