Visitor : Visitor

ਸਿੱਧੂ ਮੂਸੇਵਾਲਾ ਕਤਲ ਕਾਂਡ : ਕੈਨੇਡਾ ਤੋਂ ਲਾਪਤਾ ਹੋਇਆ ਗੈਂਗਸਟਰ ਗੋਲਡੀ ਬਰਾੜ

ਬਿਊਰੋ,  ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਅਚਾਨਕ ਕੈਨੇਡਾ ਤੋਂ ਲਾਪਤਾ ਹੋ ਗਿਆ। ਕੈਨੇਡਾ ਦੇ ਨਾਲ-ਨਾਲ ਭਾਰਤ ਵਿੱਚ ਵੀ ਸੁਰੱਖਿਆ ਏਜੰਸੀਆਂ ਬਰਾੜ ਦੀ ਲਗਾਤਾਰ ਭਾਲ ਕਰ ਰਹੀਆਂ ਹਨ ਅਤੇ ਉਸ ਖਿਲਾਫ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਪਰ ਹੁਣ ਤੱਕ ਗੋਲਡੀ ਬਰਾੜ ਫਰਾਰ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਅਚਾਨਕ ਕੈਨੇਡਾ ਤੋਂ ਲਾਪਤਾ ਹੋ ਗਿਆ। ਕੈਨੇਡਾ ਦੇ ਨਾਲ-ਨਾਲ ਭਾਰਤ ਵਿੱਚ ਵੀ ਸੁਰੱਖਿਆ ਏਜੰਸੀਆਂ ਬਰਾੜ ਦੀ ਲਗਾਤਾਰ ਭਾਲ ਕਰ ਰਹੀਆਂ ਹਨ ਅਤੇ ਉਸ ਖਿਲਾਫ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਪਰ ਹੁਣ ਤੱਕ ਗੋਲਡੀ ਬਰਾੜ ਫਰਾਰ ਦੱਸਿਆ ਦਾ ਰਿਹਾ ਹੈ। ਏਜੰਸੀਆਂ ਮੁਤਾਬਕ ਗੋਲਡੀ ਬਰਾੜ ਆਪਣਾ ਫੋਨ ਸਵਿੱਚ ਆਫ ਕਰਕੇ ਰੂਪੋਸ਼ ਹੋ ਗਿਆ ਹੈ।

ਉਸ ਦੀ ਕੈਨੇਡਾ ਵਿੱਚ ਵੀ ਭਾਲ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ, ਪੁਲਿਸ ਸੂਤਰਾਂ ਅਨੁਸਾਰ ਗੋਲਡੀ ਬਰਾੜ ਇਕ ਡੰਮੀ ਗੈਂਗ ਚਲਾ ਰਿਹਾ ਹੈ। ਫਿਰੌਤੀ ਮੰਗਣ ਲਈ ਸਾਹਮਣੇ ਆ ਰਹੀ ਆਡੀਓ ਦੀ ਆਵਾਜ ਗੋਲਡੀ ਬਰਾੜ ਦੀ ਨਹੀਂ ਹੈ। ਆਵਾਜ ਦੀ ਸੈਂਪਲ ਟੈਸਟ ਕਰਨ ਤੋਂ ਬਾਅਦ ਇਸਦਾ ਪਤਾ ਲੱਗਾ ਹੈ। ਜਿਸ ਤੋਂ ਸਪੱਸ਼ਟ ਹੋਇਆ ਹੈ ਕਿ ਉਸਦੇ ਨਾਮ ਹੇਠ ਲੋਕਾਂ ਤੋਂ ਪੈਸੇ ਮੰਗੇ ਜਾ ਰਹੇ ਹਨ।

ਮੂਸੇਵਾਲਾ ਕਤਲ ਕਾਂਡ ‘ਚ ਵੱਡਾ ਖੁਲਾਸਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ‘ਚ ਕਟੌਤੀ ਦੇ ਨਾਲ ਹੀ ਗੈਂਗਸਟਰ ਸਰਗਰਮ ਹੋਏ ਸੀ। ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਪ੍ਰਿਅਵਰਤ ਫੌਜੀ ਨੂੰ ਫ਼ੋਨ ਕੀਤਾ ਸੀ। ਉਸ ਨੇ ਕਿਹਾ ਸੀ ਕਿ ‘ਸੁਣ ਫੌਜੀ, ਮੂਸੇਵਾਲਾ ਦੀ ਸੁਰੱਖਿਆ ਹਟਾ ਲਈ ਗਈ ਹੈ, ਕੱਲ੍ਹ ਹੀ ਕੰਮ ਕਰਨਾ ਹੈ’। ਦਿੱਲੀ ਪੁਲਿਸ ਦੀ ਪੁੱਛਗਿੱਛ ‘ਚ ਖੁਦ ਫੌਜੀ ਨੇ ਰਾਜ਼ ਖੋਲ੍ਹੇ।

Leave a Reply

Your email address will not be published. Required fields are marked *

Visitor : Visitor