Visitor : Visitor

ਮਾਨ ਸਰਕਾਰ ਵੱਲੋਂ ਨਵੀਂ ਸਹੂਲਤ ਸ਼ੁਰੂ, ਡੀਲਰ ਕੋਲ ਹੋਵੇਗੀ ਗੱਡੀ ਦੀ ਰਜਿਸਟ੍ਰੇਸ਼ਨ, ਘਰ ਬੈਠੇ ਮਿਲੇਗੀ RC

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਪੰਜਾਬ ‘ਚ ਹੁਣ ਜਿੱਥੋਂ ਵਾਹਨ ਖਰੀਦੋਗੇ, ਗੱਡੀ ਦੀ ਉੱਥੇ ਹੀ ਰਜਿਸਟ੍ਰੇਸ਼ਨ ਹੋਵੇਗੀ। ਇਸ ਤੋਂ ਬਾਅਦ ਸਮਾਰਟ ਰਜਿਸਟ੍ਰੇਸ਼ਨ ਸਰਟੀਫਿਕੇਟ (RC) ਦੀ ਹੋਮ ਡਿਲੀਵਰੀ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ  ਇਹ ਸਹੂਲਤ ਸ਼ੁਰੂ ਕੀਤੀ ਹੈ। ਇਸ ਨਾਲ ਲੋਕਾਂ ਨੂੰ ਆਰਸੀ ਬਣਵਾਉਣ ਲਈ ਰੀਜਨਲ ਟਰਾਂਸਪੋਰਟ ਅਥਾਰਟੀ (ਆਰਟੀਏ)…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਪੰਜਾਬ ‘ਚ ਹੁਣ ਜਿੱਥੋਂ ਵਾਹਨ ਖਰੀਦੋਗੇ, ਗੱਡੀ ਦੀ ਉੱਥੇ ਹੀ ਰਜਿਸਟ੍ਰੇਸ਼ਨ ਹੋਵੇਗੀ। ਇਸ ਤੋਂ ਬਾਅਦ ਸਮਾਰਟ ਰਜਿਸਟ੍ਰੇਸ਼ਨ ਸਰਟੀਫਿਕੇਟ (RC) ਦੀ ਹੋਮ ਡਿਲੀਵਰੀ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ  ਇਹ ਸਹੂਲਤ ਸ਼ੁਰੂ ਕੀਤੀ ਹੈ। ਇਸ ਨਾਲ ਲੋਕਾਂ ਨੂੰ ਆਰਸੀ ਬਣਵਾਉਣ ਲਈ ਰੀਜਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਦੇ ਧੱਕੇ ਨਹੀਂ ਖਾਣੇ ਪੈਣਗੇ।

dealer will have vehicle

ਸਰਕਾਰ ਮੁਤਾਬਕ ਸਾਰੇ ਡੀਲਰਾਂ ਨੂੰ ਨਵੀਆਂ ਗੱਡੀਆਂ ਦੀ ਰਜਿਸਟ੍ਰੇਸ਼ਨ ਕਰਵਾਉਣ ਦੇ ਅਧਿਕਾਰ ਦਿੱਤੇ ਗਏ ਹਨ। ਕਾਰ ਖਰੀਦਣ ਤੋਂ ਬਾਅਦ ਲੋਕ ਮੌਕੇ ‘ਤੇ ਹੀ ਇਸ ਦਾ ਨੰਬਰ ਵੀ ਚੁਣ ਸਕਦੇ ਹਨ। ਗੱਡੀ ਦੀ ਰਜਿਸਟ੍ਰੇਸ਼ਨ ਸਰਟੀਫਿਕੇਟ ਡੀਲਰ ਪੱਧਰ ‘ਤੇ ਹੀ ਮਨਜ਼ੂਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਡੀਲਰ ਵੱਲੋਂ ਹਾਈ ਸਕਿਓਰਿਟੀ ਨੰਬਰ ਪਲੇਟ (HSRP) ਦੀ ਪ੍ਰਵਾਨਗੀ ਵੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਲੋਕ ਈ-ਆਰਸੀ ਨੂੰ ਡਾਊਨਲੋਡ ਕਰਕੇ ਇਸਤੇਮਾਲ ਕਰ ਸਕਦੇ ਹਨ।

ਦੱਸ ਦੇਈਏ ਕਿ ਇਸ ਵੇਲੇ ਰਜਿਸਟ੍ਰੇਸ਼ਨ ਲਈ ਅਰਜ਼ੀ ਡੀਲਰ ਪੱਧਰ ‘ਤੇ ਕੀਤੀ ਜਾਂਦੀ ਹੈ, ਪਰ ਫਿਰ ਆਰਸੀ ਲਈ ਕਦੇ ਕਿਸੇ ਆਰਟੀਏ ਦਫ਼ਤਰ ਅਤੇ ਕਦੇ ਡੀਲਰ ਕੋਲ ਜਾਣਾ ਪੈਂਦਾ ਹੈ। ਹੁਣ ਲੋਕ ਈ-ਆਰਸੀ ਨੂੰ ਡਾਊਨਲੋਡ ਕਰਕੇ ਵਰਤ ਸਕਦੇ ਹਨ। ਇਸ ਤੋਂ ਬਾਅਦ ਆਰਸੀ ਲਈ ਡੀਲਰ ਜਾਂ ਆਰਟੀਏ ਦਫ਼ਤਰ ਨਹੀਂ ਜਾਣਾ ਪਵੇਗਾ। ਇਹ ਹੋਮ ਡਿਲੀਵਰੀ ਹੋਵੇਗੀ। ਇਸ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰਾਂਸਪੋਰਟ ਵਿਭਾਗ ਇਸ ਦੀ ਨਿਗਰਾਨੀ ਵੀ ਕਰੇਗਾ।

Leave a Reply

Your email address will not be published. Required fields are marked *

Visitor : Visitor