Visitor : Visitor
,

ਦਰਦਨਾਕ ਹਾਦਸਾ: ਸੜਕ ਕਿਨਾਰੇ ਖੜ੍ਹੀ ਜੀਪ ਦੀ ਕੈਂਟਰ ਨਾਲ ਟੱਕਰ, 3 ਦੀ ਮੌਤ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਡੇਰਾਬੱਸੀ : ਚੰਡੀਗੜ੍ਹ-ਅੰਬਾਲਾ ਮੁੱਖ ਮਾਰਗ ‘ਤੇ ਅੱਜ ਸਵੇਰੇ ਵਾਪਰੇ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਸੈਕਟਰ-32 ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਅੰਬਾਲਾ ਵੱਲੋਂ ਇੱਕ ਮਹਿੰਦਰਾ ਪਿਕਅੱਪ ਜੀਪ ਆ ਰਹੀ ਸੀ। ਪਿੰਡ ਜਵਾਹਰਪੁਰ ਨੇੜੇ ਟਾਇਰ ਫਟ ਗਿਆ। ਇਸ ਤੋਂ ਬਾਅਦ ਡਰਾਈਵਰ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਡੇਰਾਬੱਸੀ : ਚੰਡੀਗੜ੍ਹ-ਅੰਬਾਲਾ ਮੁੱਖ ਮਾਰਗ ‘ਤੇ ਅੱਜ ਸਵੇਰੇ ਵਾਪਰੇ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਸੈਕਟਰ-32 ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਅੰਬਾਲਾ ਵੱਲੋਂ ਇੱਕ ਮਹਿੰਦਰਾ ਪਿਕਅੱਪ ਜੀਪ ਆ ਰਹੀ ਸੀ। ਪਿੰਡ ਜਵਾਹਰਪੁਰ ਨੇੜੇ ਟਾਇਰ ਫਟ ਗਿਆ। ਇਸ ਤੋਂ ਬਾਅਦ ਡਰਾਈਵਰ ਹਿਤੇਸ਼ ਕੁਮਾਰ ਵਾਸੀ ਰੋਹਤਕ ਅਤੇ ਦੋ ਸਾਥੀ ਧਰਮਸੁਖ ਅਤੇ ਗਣੇਸ਼ ਟਾਇਰ ਬਦਲ ਰਹੇ ਸਨ। ਇਸੇ ਦੌਰਾਨ ਪਿੱਛੇ ਤੋਂ ਆ ਰਹੇ ਇਕ ਕੈਂਟਰ ਨੇ ਟੱਕਰ ਮਾਰ ਦਿੱਤੀ।

ਹਾਦਸਾ ਇੰਨਾ ਭਿਆਨਕ ਸੀ ਕਿ ਕੈਂਟਰ ਦਾ ਅਗਲਾ ਹਿੱਸਾ ਉੱਡ ਗਿਆ। ਕੈਂਟਰ ਪ੍ਰਦੀਪ ਕੁਮਾਰ ਵਾਸੀ ਉਤਰਾਖੰਡ ਚਲਾ ਰਿਹਾ ਸੀ। ਰਾਹਗੀਰਾਂ ਨੇ ਬੜੀ ਮੁਸ਼ਕਲ ਨਾਲ ਚਾਰਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਉਥੇ ਡਾਕਟਰ ਨੇ ਜੀਪ ਚਾਲਕ ਹਿਤੇਸ਼ ਅਤੇ ਕੈਂਟਰ ਚਾਲਕ ਪ੍ਰਦੀਪ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਜ਼ਖਮੀਆਂ ਨੂੰ ਸੈਕਟਰ-32 ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਅਤੇ ਉਥੇ ਗਣੇਸ਼ ਦੀ ਮੌਤ ਹੋ ਗਈ ਜਦਕਿ ਧਰਮਸੁਖ ਦਾ ਇਲਾਜ ਚੱਲ ਰਿਹਾ ਹੈ।

ਥਾਣਾ ਸਦਰ ਦੇ ਇੰਚਾਰਜ ਸਹਾਇਕ ਇੰਸਪੈਕਟਰ ਜਸਕੰਵਲ ਨੇ ਦੱਸਿਆ ਕਿ ਸੂਚਨਾ ਮਿਲਣ ਦੇ ਬਾਅਦ ਪੁਲਿਸ ਨੇ ਤਿੰਨਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਵਾਰਸਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਭੇਜ ਦਿੱਤਾ ਹੈ। ਦੇਰ ਸ਼ਾਮ ਹਿਤੇਸ਼ ਅਤੇ ਪ੍ਰਦੀਪ ਦੀਆਂ ਲਾਸ਼ਾਂ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ, ਜਦਕਿ ਮ੍ਰਿਤਕ ਦਿਨੇਸ਼ ਕੁਮਾਰ ਦੇ ਰਿਸ਼ਤੇਦਾਰ ਨਹੀਂ ਪੁੱਜੇ। ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਪੋਸਟਮਾਰਟਮ ਕੀਤਾ ਜਾਵੇਗਾ।

Leave a Reply

Your email address will not be published. Required fields are marked *

Visitor : Visitor