Visitor : Visitor

ਖੂਨਦਾਨ ਕਰਕੇ ਦੂਜੇ ਵਿਅਕਤੀ ਨੂੰ ਦਿੱਤੀ ਜਾ ਸਕਦੀ ਹੈ ਜੀਵਨ ਦੀ ਦਾਤ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਸਮਾਜ ਸੇਵਾ ’ਚ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਵੱਖ-ਵੱਖ ਸੰਸਥਾਵਾਂ ਦਾ ਕੀਤਾ ਸਨਮਾਨ ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 12 ਜੁਲਾਈ ( ਪ੍ਰਾਈਮ ਪੋਸਟ ਪੰਜਾਬ ) : ਮਨੁੱਖੀ ਸਰੀਰ ਅੰਦਰ ਖੂਨ ਦਾ ਅਹਿਮ ਯੋਗਦਾਨ ਹੈ ਅਤੇ ਖੂਨਦਾਨ ਕਰਨਾ ਸਭ ਤੋਂ ਵੱਡਾ ਦਾਨ ਹੈ। ਖੂਨਦਾਨ ਕਰਕੇ ਦੂਜੇ ਵਿਅਕਤੀ ਨੂੰ ਜੀਵਨ ਦੀ ਦਾਤ ਦਿੱਤੀ ਜਾ ਸਕਦੀ…

ਡਿਪਟੀ ਕਮਿਸ਼ਨਰ ਨੇ ਸਮਾਜ ਸੇਵਾ ’ਚ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਵੱਖ-ਵੱਖ ਸੰਸਥਾਵਾਂ ਦਾ ਕੀਤਾ ਸਨਮਾਨ

ਸੰਜੀਵ ਜਿੰਦਲ / ਰੋਹਿਨ ਜਿੰਦਲ

ਮਾਨਸਾ, 12 ਜੁਲਾਈ ( ਪ੍ਰਾਈਮ ਪੋਸਟ ਪੰਜਾਬ ) : ਮਨੁੱਖੀ ਸਰੀਰ ਅੰਦਰ ਖੂਨ ਦਾ ਅਹਿਮ ਯੋਗਦਾਨ ਹੈ ਅਤੇ ਖੂਨਦਾਨ ਕਰਨਾ ਸਭ ਤੋਂ ਵੱਡਾ ਦਾਨ ਹੈ। ਖੂਨਦਾਨ ਕਰਕੇ ਦੂਜੇ ਵਿਅਕਤੀ ਨੂੰ ਜੀਵਨ ਦੀ ਦਾਤ ਦਿੱਤੀ ਜਾ ਸਕਦੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਸਿਹਤ ਵਿਭਾਗ ਵੱਲੋਂ ਰੱਖੇ ਸਾਦੇ ਸਮਾਗਮ ਦੌਰਾਨ ਜ਼ਿਲ੍ਹੇ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੂੰ ਸਨਮਾਨ ਕਰਨ ਦੌਰਾਨ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੇ ਵੱਲੋਂ ਦਾਨ ਕੀਤਾ ਖੂਨ ਕਿਸੇ ਵਿਅਕਤੀ ਨੂੰ ਦੁਰਘਟਨਾ ਸਮੇਂ ਜਾਂ ਕਿਸੇ ਹੋਰ ਬਿਮਾਰੀ ਵੇਲੇ ਲੋੜ ਪੈਣ ਤੇ ਨਵੀਂ ਜਿੰਦਗੀ ਦੇ ਸਕਦਾ ਹੈ। ਉਨ੍ਹਾਂ ਸਮੂਹ ਐਨ.ਜੀ.ਓ ਨੂੰ ਲੋੜਵੰਦਾਂ ਲਈ ਹਰ ਸਮੇਂ ਖੂਨਦਾਨ ਵਰਗੇ ਨੇਕੀ ਦੇ ਕਾਰਜ਼ਾਂ ਨਾਲ ਜੁੜ ਕੇ ਸਮਾਜ ਦੀ ਸੇਵਾ ਕਰਨ ਦੀ ਜਿੱਥੇ ਸ਼ਲਾਘਾ ਕੀਤੀ, ਉਥੇ ਆਪਣੇ ਆਲੇ-ਦੁਆਲੇ ਹੋਰ ਲੋਕਾਂ ਨੂੰ ਸਮਾਜ ਭਲਾਈ ਦੇ ਕੰਮਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਬਹੁਤ ਖੁਸ਼ੀ ਦੀ ਗੱਲ ਹੈ ਜ਼ਿਲ੍ਹਾ ਮਾਨਸਾ ਦੀਆਂ ਐਨ.ਜੀ.ਓ ਵਿਸ਼ੇਸ ਕਰਕੇ ਨੌਜਵਾਨ ਖੂਨਦਾਨ ਦੇ ਨੇਕ ਕਾਰਜ਼ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ ਜੋ ਕਿ ਸਹੀ ਅਰਥਾਂ ਵਿੱਚ ਸੱਚੀ ਸਮਾਜ ਸੇਵਾ ਹੈ। ਉਨ੍ਹਾਂ ਕਿਹਾ ਕਿ ਸਾਡਾ ਜੀਵਨ ਮਾਨਵਤਾ ਦੀ ਸੇਵਾ ਲਈ ਸਮਰਪਿਤ ਹੋਣਾ ਚਾਹੀਦਾ ਹੈ ਜਿਸਦੇ ਲਈ ਜ਼ਿਲ੍ਹੇ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ ਵਧਾਈ ਦੀਆਂ ਹੱਕਦਾਰ ਹਨ, ਜੋ ਖੂਨਦਾਨ ਦੇ ਨੇਕ ਕਾਰਜ਼ ’ਚ ਆਪਣਾ ਯੋਗਦਾਨ ਪਾ ਰਹੀਆ ਹਨ। ਉਨ੍ਹਾਂ ਵੱਖ-ਵੱਖ ਸਮਾਜ ਸੇਵਾ ’ਚ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੂੰ ਸਨਮਾਨ ਕਰਨ ’ਤੇ ਖੁਸ਼ੀ ਪ੍ਰਗਟਾਈ ਅਤੇ ਭਵਿੱਖ ਅੰਦਰ ਅਜਿਹੇ ਨੇਕ ਕੰਮਾਂ ’ਚ ਵੱਧ ਚੜ੍ਹ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਸ ਤੋਂ ਪਹਿਲਾ ਸਿਹਤ ਵਿਭਾਗ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਆਏ ਅਧਿਕਾਰੀਆਂ ਨੂੰ ਮਨੁੱਖੀ ਜਿੰਦਗੀ ਬਚਾਉਣ ਲਈ ਲੋੜ ਪੈਣ ’ਤੇ ਖੂਨਦਾਨ ਲਈ ਮੋਹਰੀ ਰੋਲ ਨਿਭਾਉਣ ਦਾ ਪ੍ਰਣ ਦਿਵਾਇਆ।
ਇਸ ਮੌਕੇ ਸਿਵਲ ਸਰਜਨ ਡਾ. ਜਸਵਿੰਦਰ ਸਿੰਘ, ਸਹਾਇਕ ਸਿਵਲ ਸਰਜਨ ਸੁਰਿੰਦਰ ਸਿੰਘ, ਐਸ.ਐਮ.ਓ. ਰੂਬੀ, ਜ਼ਿਲ੍ਹਾ ਪ੍ਰੋਗਰਾਮ ਮੈਨੇਜ਼ਰ ਅਵਤਾਰ ਸਿੰਘ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਮੌਜੂਦ ਸਨ।

Leave a Reply

Your email address will not be published. Required fields are marked *

Visitor : Visitor