520 ਨਸ਼ੀਲੀ ਗੋੋਲੀਆਂ ਸਮੇਤ ਮੋੋਟਰਸਾਈਕਲ, 225 ਲੀਟਰ ਲਾਹਣ ਅਤੇ 10 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਦੀ ਬਰਾਮਦਗੀ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 12 ਜੁਲਾਈ 2022 : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਨੇ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ । ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸਦੇ ਤਹਿਤ ਕਾਰਵਾਈ ਕਰਦੇ ਹੋਏ ਸ:ਥ: ਭਗਵੰਤ ਸਿੰਘ ਇੰਚਾਰਜ ਪੁਲਿਸ ਚੌਕੀ ਠੂਠਿਆਵਾਲੀ (ਥਾਣਾ ਸਦਰ ਮਾਨਸਾ) ਸਮੇਤ ਪੁਲਿਸ ਪਾਰਟੀ ਵੱਲੋਂ ਸੁਭਾਸ਼ ਸਿੰਘ ਪੁੱਤਰ ਸਹੀ ਰਾਮ ਵਾਸੀ ਚੋਟਾਲਾ ਹਾਲ ਆਬਾਦ ਪਿੰਡ ਕਲੀਪੁਰ ਨੂੰ ਕਾਬੂ ਕਰਕੇ ਉਸ ਪਾਸੋਂ 10 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।

ਥਾਣਾ ਸਿਟੀ-1 ਮਾਨਸਾ ਦੇ ਸ:ਥ: ਦਲੇਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਅਰਸ਼ਦੀਪ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਜਵਾਹਰਕੇ ਨੂੰ ਕਾਬੂ ਕਰਕੇ ਉਸ ਪਾਸੋਂ 300 ਨਸ਼ੀਲੀ ਗੋਲੀਆਂ ਮਾਰਕਾ ਟਰਾਮਾਡੋਲ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।
ਐਂਟੀ ਨਾਰਕੋਟਿਕਸ ਸੈਲ ਮਾਨਸਾ ਦੇ ਸ:ਥ: ਲੱਖਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗੁਰਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਬੁਰਜ ਰਾਠੀ ਨੂੰ ਮੋਟਰਸਾਈਕਲ ਬਜਾਜ ਡਿਸਕਵਰ ਨੰਬਰੀ ਪੀਬੀ 13ਏਐਚ-4022 ਸਮੇਤ ਕਾਬੂ ਕਰਕੇ ਉਸ ਪਾਸੋਂ 120 ਨਸ਼ੀਲੀ ਗੋਲੀਆਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਭੀਖੀ ਦੇ ਸ:ਥ: ਨਛੱਤਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਰਜਨੀ ਕੌਰ ਪਤਨੀ ਕਾਕਾ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋਂ 100 ਨਸ਼ੀਲੀ ਗੋਲੀਆਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਜੋਗਾ ਦੇ ਹੌਲਦਾਰ ਜਗਸੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਜਰਨੈਲ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਬੁਰਜ ਢਿੱਲਵਾਂ ਨੂੰ ਕਾਬੂ ਕਰਕੇ ਉਸ ਪਾਸੋੋ 150 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਬੋਹਾ ਦੇ ਹੌਲਦਾਰ ਸਤਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਜੋਗਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਬੀਰੇਵਾਲਾ ਡੋਗਰਾ ਨੂੰ ਕਾਬੂ ਕਰਕੇ ਉਸ ਪਾਸੋੋ 50 ਲੀਟਰ ਲਾਹਣ ਬਰਾਮਦ ਕੀਤੀ ਗਈ।

ਥਾਣਾ ਜੌੜਕੀਆਂ ਦੇ ਹੌਲਦਾਰ ਅਮਨਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਬੇਅੰਤ ਸਿੰਘ ਉਰਫ ਲਾਡੀ ਪੁੱਤਰ ਕੇਵਲ ਸਿੰਘ ਵਾਸੀ ਕੁਸਲਾ ਨੂੰ ਕਾਬੂ ਕਰਕੇ ਉਸ ਪਾਸੋੋ 25 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ।
ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ।

