Visitor : Visitor
,

ਜ਼ਮਾਨਤ ਤੋਂ ਬਾਅਦ ਡਾ. ਵਿਜੇ ਸਿੰਗਲਾ ਪਹਿਲੀ ਵਾਰ ਲੋਕਾਂ ਨੂੰ ਮਿਲੇ , ਕਿਹਾ ਸਰਕਾਰ ਨਾਲ ਮਿਲ ਕੇ ਕੰਮ  ਕਰਾਂਗੇ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ , 12 ਜੁਲਾਈ 2022 : ਆਮ ਆਦਮੀ ਪਾਰਟੀ ਦੇ ਹਲਕਾ ਮਾਨਸਾ ਤੋਂ ਵਿਧਾਇਕ ਡਾ ਵਿਜੇ ਸਿੰਗਲਾ ਨੂੰ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਜੇਲ੍ਹ ਭੇਜਿਆ ਗਿਆ। ਡਾ. ਵਿਜੈ ਸਿੰਗਲਾ ਦੇ ਜ਼ਮਾਨਤ ਮਿਲਣ ਦੇ ਬਾਅਦ ਮਾਨਸਾ ਦਫਤਰ ਪਹੁੰਚਣ ‘ਤੇ ਵਰਕਰਾਂ ਨੇ ਉਨ੍ਹਾਂ ਦਾ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ , 12 ਜੁਲਾਈ 2022 : ਆਮ ਆਦਮੀ ਪਾਰਟੀ ਦੇ ਹਲਕਾ ਮਾਨਸਾ ਤੋਂ ਵਿਧਾਇਕ ਡਾ ਵਿਜੇ ਸਿੰਗਲਾ ਨੂੰ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਜੇਲ੍ਹ ਭੇਜਿਆ ਗਿਆ। ਡਾ. ਵਿਜੈ ਸਿੰਗਲਾ ਦੇ ਜ਼ਮਾਨਤ ਮਿਲਣ ਦੇ ਬਾਅਦ ਮਾਨਸਾ ਦਫਤਰ ਪਹੁੰਚਣ ‘ਤੇ ਵਰਕਰਾਂ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ, ਉਥੋਂ ਉਨ੍ਹਾਂ ਨੇ ਇਕ ਨਵੀਂ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮਾਨਸਾ ਵਿਧਾਨ ਸਭਾ ਖੇਤਰ ਦੀ ਤਰ੍ਹਾਂ ਵਿਕਾਸ ਕੰਮਾਂ ਵਿਚ ਸਭ ਤੋਂ ਅੱਗੇ ਰਹੇਗਾ ਅਤੇ ਅਸੀਂ ਸਰਕਾਰ ਨਾਲ ਮਿਲ ਕੇ ਕੰਮ ਕਰਾਂਗੇ।

ਜਾਣਕਾਰੀ ਦਿੰਦਿਆਂ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੇ ਸੀ। ਇਸ ਲਈ ਅਸੀਂ ਕਿਸੇ ਨੂੰ ਦੋਸ਼ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਮਾਨਸਾ ਦੇ ਵਿਕਾਸ ਲਈ ਕੰਮ ਕਰਦੇ ਰਹਿਣਗੇ। ਸਰਕਾਰ ਦੇ ਸਮਰਥਨ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਦਾ ਹਿੱਸਾ ਹਾਂ  ਤੇ ਸਰਕਾਰ ਦੇ ਬਿਨਾਂ ਅਸੀਂ ਵਿਕਾਸ ਨਹੀਂ ਕਰ ਸਕਦੇ। ਅਸੀਂ ਆਉਣ ਵਾਲੇ ਸਾਲਾਂ ਵਿੱਚ ਸਰਕਾਰ ਨਾਲ ਕੰਮ ਕਰਨਾ ਜਾਰੀ ਰੱਖਾਂਗੇ।

ਦੱਸ ਦੇਈਏ ਕਿ ਭ੍ਰਿਸ਼ਟਾਚਾਰ ਮਾਮਲੇ ਵਿਚ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਤੋਂ ਬਰਖਾਸਤ ਕੀਤਾ ਗਿਆ ਸੀ। ਸਿੰਗਲਾ ਦੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਸੀਐੱਮ ਤੱਕ ਪਹੁੰਚੀ ਸੀ, ਜਿਸ ਦੀ ਜਾਂਚ ਉਨ੍ਹਾਂ ਨੇ ਗੁਪਤ ਤਰੀਕੇ ਨਾਲ ਕਰਾਈ। ਮੋਹਾਲੀ ਪੁਲਿਸ ਨੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿਚ 24 ਮਈ ਨੂੰ ਗ੍ਰਿਫਤਾਰ ਕੀਤਾ ਸੀ ਪਰ ਜਦੋਂ ਕੋਈ ਸਬੂਤ ਪੇਸ਼ ਨਹੀਂ ਹੋ ਸਕਿਆ ਤਾਂ ਹਾਈਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ।

Leave a Reply

Your email address will not be published. Required fields are marked *

Visitor : Visitor