510 ਨਸ਼ੀਲੀ ਗੋੋਲੀਆਂ ਸਮੇਤ 3 ਮੋੋਟਰਸਾਈਕਲ, 150 ਲੀਟਰ ਲਾਹਣ ਅਤੇ 11 ਨਸ਼ੀਲੀ ਸੀਸ਼ੀਆਂ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 14 ਜੁਲਾਈ 2022 : ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਪੰਜਾਬ ਸਰਕਾਰ ਨੇ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ । ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸ ਦੇ ਤਹਿਤ ਕਾਰਵਾਈ ਕਰਦੇ ਹੋਏ ਐਸਆਈ ਅਮਰੀਕ ਸਿੰਘ ਇੰਚਾਰਜ ਪੁਲਿਸ ਚੌਕੀ ਬਹਿਨੀਵਾਲ (ਥਾਣਾ ਸਦਰ ਮਾਨਸਾ) ਸਮੇਤ ਪੁਲਿਸ ਪਾਰਟੀ ਵੱਲੋਂ ਖੇਤ ਰਾਮ ਪੁੱਤਰ ਮਾੜਾ ਰਾਮ ਵਾਸੀ ਕਮਾਲੂ ਸਵੈਚ (ਬਠਿੰਡਾ) ਨੂੰ ਮੋਟਰਸਾਈਕਲ ਪਲਟੀਨਾ ਨੰਬਰੀ ਪੀਬੀ03ਬੀਈ-6028 ਸਮੇਤ ਕਾਬੂ ਕਰਕੇ ਉਸ ਪਾਸੋਂ 150 ਨਸ਼ੀਲੀ ਗੋਲੀਆਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।

ਥਾਣਾ ਸਦਰ ਬੁਢਲਾਡਾ ਦੇ ਸ:ਥ: ਪਵਿੱਤਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸਤਨਾਮ ਸਿੰਘ ਪੁੱਤਰ ਗੋਰਾ ਸਿੰਘ ਅਤੇ ਰਾਜੂ ਸਿੰਘ ਪੁੱਤਰ ਅਜਮੇਰ ਸਿੰਘ ਵਾਸੀਅਨ ਬੁਰਜ ਹਰੀਕੇ ਨੂੰ ਕਾਬੂ ਕਰਕੇ ਉਹਨਾਂ ਪਾਸੋਂ 120 ਨਸ਼ੀਲੀ ਗੋਲੀਆ ਅਤੇ 2 ਨਸ਼ੀਲੀ ਸੀਸ਼ੀਆ ਦੀ ਬਰਾਮਦਗੀ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।

ਥਾਣਾ ਸਦਰ ਮਾਨਸਾ ਦੇ ਸ:ਥ: ਗੁਰਚਰਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਭੁਪਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਮਹਿਰਾਜ (ਬਠਿੰਡਾ) ਨੂੰ ਮੋਟਰਸਾਈਕਲ ਯਾਮਹਾ ਨੰਬਰੀ ਪੀਬੀ03ਏਏ-8304 ਸਮੇਤ ਕਾਬੂ ਕਰਕੇ ਉਸ ਪਾਸੋਂ 120 ਨਸ਼ੀਲੀ ਗੋਲੀਆਂ ਮਾਰਕਾ ਕੈਰੀਸੋਮਾ ਅਤੇ 9 ਨਸ਼ੀਲੀ ਸੀਸ਼ੀਆਂ ਮਾਰਕਾ ਵਿਨਸੀਰੈਕਸ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜ਼ੇ ਪੁਲਿਸ ਵਿੱਚ ਲਿਆ ਗਿਆ ਹੈ।
ਥਾਣਾ ਸਦਰ ਬੁਢਲਾਡਾ ਦੇ ਸ:ਥ: ਤੇਜਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਬਲਵਿੰਦਰ ਸਿੰਘ ਪੁੱਤਰ ਚੰਦ ਸਿੰਘ ਵਾਸੀ ਬਿਸ਼ਨਪੁਰਾ ਖੋਖਰ (ਸੰਗਰੂਰ) ਨੂੰ ਮੋਟਰਸਾਈਕਲ ਸਪਲੈਡਰ ਨੰਬਰੀ ਪੀਬੀ11ਬੀਜੀ-1176 ਸਮੇਤ ਕਾਬੂ ਕਰਕੇ ਉਸ ਪਾਸੋਂ 120 ਨਸ਼ੀਲੀ ਗੋਲੀਆ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਬੋਹਾ ਦੇ ਹੌਲਦਾਰ ਪ੍ਰਗਟ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਮੇਜਰ ਸਿੰਘ ਪੁੱਤਰ ਘੋਲਾ ਸਿੰਘ ਵਾਸੀ ਸਤੀਕੇ ਨੂੰ ਕਾਬੂ ਕਰਕੇ ਉਸ ਪਾਸੋੋ 100 ਲੀਟਰ ਲਾਹਣ ਬਰਾਮਦ ਕੀਤੀ ਗਈ।
ਥਾਣਾ ਜੌੜਕੀਆਂ ਦੇ ਸ:ਥ: ਸੱਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਯਾਦਵਿੰਦਰ ਸਿੰਘ ਉਰਫ ਯਾਦੂ ਪੁੱਤਰ ਬਲਦੇਵ ਸਿੰਘ ਵਾਸੀ ਝੇਰਿਆਵਾਲੀ ਨੂੰ ਕਾਬੂ ਕਰਕੇ ਉਸ ਪਾਸੋੋ 50 ਲੀਟਰ ਲਾਹਣ ਬਰਾਮਦ ਕੀਤੀ ਗਈ। ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਉਕਤ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤੇ ਜਾਣਗੇ ਅਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।

