Visitor : Visitor
,

ਦਰਦਨਾਕ ਹਾਦਸਾ : ਬੱਚਿਆਂ ਨਾਲ ਭਰੀ ਬੱਸ ਪਲਟੀ, 6 ਸਾਲਾ ਬੱਚੀ ਦੀ ਹੋਈ ਮੌਤ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਸਕੂਲ ਬੱਸਾਂ ਨਾਲ ਹੋਣ ਵਾਲੇ ਹਾਦਸੇ ਦਿਨੋ-ਦਿਨ ਵਧਦੇ ਜਾ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਹੁਸ਼ਿਆਰਪੁਰ ਦੇ ਚੱਬੇਵਾਲਾ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਤੇ ਇਸ ਹਾਦਸੇ ਵਿਚ ਇੱਕ ਬੱਚੇ ਦੀ ਮੌਤ ਵੀ ਹੋ ਗਈ। ਜਾਣਕਾਰੀ ਮੁਤਾਬਕ ਬੱਸ ਵਿਚ 17 ਬੱਚੇ ਸਵਾਰ ਸਨ। ਬੱਸ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਸਕੂਲ ਬੱਸਾਂ ਨਾਲ ਹੋਣ ਵਾਲੇ ਹਾਦਸੇ ਦਿਨੋ-ਦਿਨ ਵਧਦੇ ਜਾ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਹੁਸ਼ਿਆਰਪੁਰ ਦੇ ਚੱਬੇਵਾਲਾ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਤੇ ਇਸ ਹਾਦਸੇ ਵਿਚ ਇੱਕ ਬੱਚੇ ਦੀ ਮੌਤ ਵੀ ਹੋ ਗਈ।

ਜਾਣਕਾਰੀ ਮੁਤਾਬਕ ਬੱਸ ਵਿਚ 17 ਬੱਚੇ ਸਵਾਰ ਸਨ। ਬੱਸ ਦਿੱਲੀ ਇੰਟਰਨੈਸ਼ਨਲ ਸਕੂਲ ਚੱਬੇਵਾਲ ਦੀ ਸੀ ਤੇ ਦੁਪਿਹਰ ਦੀ ਛੁੱਟੀ ਹੋਣ ਦੇ ਬਾਅਦ ਜਦੋਂ ਬੱਸ ਬੱਚਿਆਂ ਨੂੰ ਲੈ ਕੇ ਪਰਤ ਰਹੀ ਸੀ ਤਾਂ ਪਿੰਡ ਸੀਣਾ ਨੇੜੇ ਪਲਟ ਗਈ ਜਿਸ ਕਾਰਨ ਪਹਿਲੀ ਕਾਲਸ ਵਿਚ ਪੜ੍ਹਨ ਵਾਲੀ ਹਰਨੂਰ ਹਾਦਸੇ ਦੀ ਸ਼ਿਕਾਰ ਹੋ ਗਈ ਤੇ ਉਸ ਦੀ ਮੌਤ ਹੋ ਗਈ ਤੇ ਬੱਸ ਡਰਾਈਵਰ ਵੀ ਮੌਕੇ ਤੋਂ ਫਰਾਰ ਹੋ ਗਿਆ।

ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਵਿਚ ਸਕੂਲ ਬੱਸ ਪਲਟਣ ਦੀ ਇਹ ਦੂਜੀ ਘਟਨਾ ਹੈ ਬੀਤੇ ਦਿਨੀਂ ਵੀ ਹੁਸ਼ਿਆਰਪੁਰ ਨੇੜੇ ਸਕੂਲ ਦੀ ਬੱਸ ਪਲਟ ਗਈ ਸੀ ਜਿਸ ਵਿਚ 2 ਬੱਚੇ ਜ਼ਖਮੀ ਹੋ ਗਏ ਸਨ।

Leave a Reply

Your email address will not be published. Required fields are marked *

Visitor : Visitor