ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 16 ਜੁਲਾਈ 2022 : ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਪੰਜਾਬ ਸਰਕਾਰ ਨੇ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ । ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸਦੇ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਰਦੂਲਗੜ੍ਹ ਦੀ ਪੁਲਿਸ ਪਾਰਟੀ ਵੱਲੋਂ ਅਮਨਦੀਪ ਸਿੰਘ ਉਰਫ ਅਮਨ ਪੁੱਤਰ ਜਗਤਾਰ ਸਿੰਘ ਵਾਸੀ ਕੋਟੜਾ ਅਤੇ ਜਗਤਾਰ ਸਿੰਘ ਉਰਫ ਕਾਕੀ ਪੁੱਤਰ ਮੱਖਣ ਸਿੰਘ ਵਾਸੀ ਸਰਦੂਲਗੜ੍ਹ ਨੂੰ ਕਾਬੂ ਕਰਕੇ ਉਹਨਾਂ ਪਾਸੋਂ 600 ਸਿਗਨੇਚਰ ਕੈਪਸੂਲਾ ਬਰਾਮਦ ਕਰਕੇ ਉਹਨਾਂ ਵਿਰੁੱਧ ਥਾਣਾ ਸਰਦੂਲਗੜ੍ਹ ਵਿਖੇ ਅ/ਧ 188 ਹਿੰ:ਦੰ: ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।

ਥਾਣਾ ਸਿਟੀ-2 ਮਾਨਸਾ ਦੇ ਐਸਆਈ ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਅੰਮ੍ਰਿਤਪਾਲ ਉਰਫ ਬਬਲੂ ਪੁੱਤਰ ਸਾਧੂ ਰਾਮ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 6 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।
ਥਾਣਾ ਸਿਟੀ-1 ਮਾਨਸਾ ਦੇ ਐਸਆਈ ਮਨਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਹਰਦੀਪ ਸਿੰਘ ਉਰਫ ਮੁੰਦਰੀ ਪੁੱਤਰ ਜਿਲਾ ਰਾਮ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 3 ਗ੍ਰਾਮ ਹੈਰੋਇਨ ਸਮੇਤ 100 ਨਸ਼ੀਲੀ ਗੋੋਲੀਆ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕਰੇਗੀ ।

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਬਰੇਟਾ ਦੇ ਹੌਲਦਾਰ ਬੀਰਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਗੁਰਤੇਜ ਸਿੰਘ ਉਰਫ ਤੇਜਾ ਪੁੱਤਰ ਮਹਿੰਦਰ ਸਿੰਘ ਵਾਸੀ ਜੁਗਲਾਨ ਨੂੰ ਕਾਬੂ ਕਰਕੇ ਉਸ ਪਾਸੋੋ 200 ਲੀਟਰ ਲਾਹਣ ਬਰਾਮਦ ਕੀਤੀ ਗਈ।

ਥਾਣਾ ਸਦਰ ਮਾਨਸਾ ਦੇ ਹੌਲਦਾਰ ਮੱਖਣ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਪਰਮਜੀਤ ਸਿੰਘ ਪੁੱਤਰ ਗੁਰਤੇਜ ਸਿੰਘ ਅਤੇ ਗੁਰਸੇਵਕ ਸਿੰਘ ਪੁੱਤਰ ਛੋਟਾ ਸਿੰਘ ਵਾਸੀਅਨ ਸੱਦਾ ਸਿੰਘ ਵਾਲਾ ਨੂੰ ਸਵਿਫਟ ਕਾਰ ਨੰਬਰੀ ਐਚਆਰ26ਏਆਰ-9622 ਸਮੇਤ ਕਾਬੂ ਕਰਕੇ ਉਹਨਾਂ ਪਾਸੋੋ 60 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਫੀਆ ਪੰਜਾਬ ਬਰਾਮਦ ਕੀਤੀ ਗਈ, ਇੱਕ ਮੁਲਜ਼ਮ ਮੇਜਰ ਸਿੰਘ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰਹੇਗੀ ।

