ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 16 ਜੁਲਾਈ 2022 : ਐੱਸਐੱਸਪੀ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਪੀ ਓਜ਼ ਮੁਜਰਮ ਇਸ਼ਤਿਹਾਰੀ ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ ਮੁਜ਼ਰਮ ਇਸ਼ਤਿਹਾਰੀ (ਭਗੌੜਾ) ਸੁਰਜੀਤ ਰਾਮ ਪੁੱਤਰ ਪੂਰਨ ਰਾਮ ਵਾਸੀ ਸਰਦੂਲਗੜ੍ਹ ਜਿਸਦੇ ਵਿਰੁੱਧ ਮੁਕੱਦਮਾ ਨੰਬਰ 4 ਮਿਤੀ 07.01.2016 ਅ/ਧ 61/1/14 ਆਬਕਾਰੀ ਐਕਟ ਥਾਣਾ ਸਰਦੂਲਗੜ੍ਹ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜ਼ਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ ਗੈਰਹਾਜ਼ਰ ਹੋਣ ਕਰਕੇ ਮਾਨਯੋੋਗ ਅਦਾਲਤ ਐਸਡੀਜੇਐਮ ਸਰਦੂਲਗੜ੍ਹ ਵੱਲੋਂ ਇਸਨੂੰ ਮਿਤੀ 14.07.2022 ਤੋੋਂ ਅ/ਧ 299 ਜਾਬਤਾ ਫੌੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ। ਥਾਣਾ ਸਰਦੂਲਗੜ੍ਹ ਦੇ ਸ:ਥ: ਯਾਦਵਿੰਦਰ ਸਿੰਘ ਅਤੇ ਹੌਲਦਾਰ ਗੁਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ ਅੱਜ ਮਿਤੀ 16.07.2022 ਨੂੰ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਬੰਦ ਜੇਲ੍ਹ ਕਰਾਇਆ ਜਾ ਰਿਹਾ ਹੈ।

