Visitor : Visitor

ਵੈਸ਼ਨੂੰ ਦੇਵੀ ਤੋਂ ਪਰਤਦਿਆਂ ਪਰਿਵਾਰ ਨਾਲ ਭਿਆਨਕ ਹਾਦਸਾ, ਕਾਂਗਰਸੀ ਆਗੂ ਕੁਲਦੀਪ ਮਿੰਟੂ ਦੀ ਪਤਨੀ ਮੌਤ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਜਲੰਧਰ-ਪਠਾਨਕੋਟ ਹਾਈਵੇ ‘ਤੇ ਅੱਜ ਵੱਡਾ ਹਾਦਸਾ ਵਾਪਰ ਗਿਆ, ਜਿਥੇ ਵੈਸ਼ਨੂੰ ਦੇਵੀ ਤੋਂ ਦਰਸ਼ਨ ਕਰਕੇ ਪਰਤ ਰਹੀ ਫਾਰਚੂਨਰ ਗੱਡੀ ਟਰੱਕ ਦੀ ਲਪੇਟ ਵਿੱਚ ਆ ਗਈ। ਇਸ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ, ਜਦਕਿ ਪੰਜ ਦੇ ਕਰੀਬ ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਹਾਦਸਾ ਅੱਜ ਸਵੇਰੇ ਜਲੰਧਰ-ਪਠਾਨਕੋਟ ਮੁੱਖ ਮਾਰਗ ‘ਤੇ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਜਲੰਧਰ-ਪਠਾਨਕੋਟ ਹਾਈਵੇ ‘ਤੇ ਅੱਜ ਵੱਡਾ ਹਾਦਸਾ ਵਾਪਰ ਗਿਆ, ਜਿਥੇ ਵੈਸ਼ਨੂੰ ਦੇਵੀ ਤੋਂ ਦਰਸ਼ਨ ਕਰਕੇ ਪਰਤ ਰਹੀ ਫਾਰਚੂਨਰ ਗੱਡੀ ਟਰੱਕ ਦੀ ਲਪੇਟ ਵਿੱਚ ਆ ਗਈ। ਇਸ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ, ਜਦਕਿ ਪੰਜ ਦੇ ਕਰੀਬ ਲੋਕ ਜ਼ਖਮੀ ਹੋ ਗਏ।

ਮਿਲੀ ਜਾਣਕਾਰੀ ਮੁਤਾਬਕ ਹਾਦਸਾ ਅੱਜ ਸਵੇਰੇ ਜਲੰਧਰ-ਪਠਾਨਕੋਟ ਮੁੱਖ ਮਾਰਗ ‘ਤੇ ਮੁਕੇਰੀਆਂ ਦੇ ਨੇੜੇ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿੱਚ ਕਾਂਗਰਸੀ ਆਗੂ ਕੁਲਦੀਪ ਮਿੰਟੂ ਦੀ ਪਤਨੀ ਸਾਬਕਾ ਕੌਂਸਲਰ ਗੁਰਵਿੰਦਰ ਕੌਰ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਧੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ ਹੈ, ਉਸ ਨੂੰ ਡੀ.ਐੱਮ.ਸੀ. ਹਸਪਤਾਲ ਲੁਧਿਆਣਾ  ਰੈਫਰ ਕਰ ਦਿੱਤਾ ਗਿਆ ਹੈ।

ਗੁਰਵਿੰਦਰ ਕੌਰ ਜਲੰਧਰ ਦੀ ਬਸਤੀ ਇਲਾਕੇ ਤੋਂ ਕੌਂਸਲਰ ਰਹਿ ਚੁੱਕੀ ਹਨ। ਉਹ ਨਿਊ ਵਿਜੇ ਨਗਰ ‘ਚ ਰਹਿੰਦੀ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਕੁਲਦੀਪ ਮਿੰਟੂ ਪਰਿਵਾਰਕ ਮੈਂਬਰਾਂ ਸਣੇ ਹਾਦਸੇ ਵਾਲੀ ਥਾਂ ਲਈ ਰਵਾਨਾ ਹੋ ਗਏ।

Leave a Reply

Your email address will not be published. Required fields are marked *

Visitor : Visitor