Visitor : Visitor

‘ਵੇ ਮੈਂ ਨਾਤੀ ਧੋਤੀ ਰਹਿ ਗਈ…’ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਗਾ ਵੱਡਾ ਝਟਕਾ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਜਲੰਧਰ : ਪੰਜਾਬ ਦੇ ਸੀ.ਐਮ. ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਵੱਲ ਰੁਖ਼ ਕਰ ਲਿਆ ਅਤੇ ਪਾਰਟੀ ਨਾਲ ਮਿਲ ਕੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੜੀਆਂ। ਇਸ ਚੋਣ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਹਾਲਤ ਬਹੁਤ ਖਰਾਬ ਰਹੀ। ਹੁਣ ਜਦੋਂ ਦੇਸ਼ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੀ ਚੋਣ ਦੀ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਜਲੰਧਰ : ਪੰਜਾਬ ਦੇ ਸੀ.ਐਮ. ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਵੱਲ ਰੁਖ਼ ਕਰ ਲਿਆ ਅਤੇ ਪਾਰਟੀ ਨਾਲ ਮਿਲ ਕੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੜੀਆਂ। ਇਸ ਚੋਣ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਹਾਲਤ ਬਹੁਤ ਖਰਾਬ ਰਹੀ।

ਹੁਣ ਜਦੋਂ ਦੇਸ਼ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੀ ਚੋਣ ਦੀ ਪ੍ਰਕਿਰਿਆ ਚੱਲ ਰਹੀ ਹੈ ਤਾਂ ਇਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਦੀ ਚਰਚਾ ਹੋ ਰਹੀ ਸੀ। ਚਰਚਾ ਚੱਲ ਰਹੀ ਸੀ ਕਿ ਭਾਜਪਾ ਕੈਪਟਨ ਨੂੰ ਕਿਸੇ ਬਿਹਤਰ ਅਹੁਦੇ ‘ਤੇ ਬਿਠਾ ਸਕਦੀ ਹੈ। ਖ਼ਬਰਾਂ ਆ ਰਹੀਆਂ ਸਨ ਕਿ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐਨਡੀਏ ਵੱਲੋਂ ਕੈਪਟਨ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ। ਬੀਤੀ ਸ਼ਾਮ ਤੱਕ ਇਹੀ ਚਰਚਾ ਸੀ ਅਤੇ ਕੈਪਟਨ ਦੇ ਕਰੀਬੀ ਕੁਝ ਲੋਕ ਇਸ ਖ਼ਬਰ ਤੋਂ ਕਾਫੀ ਖੁਸ਼ ਨਜ਼ਰ ਆ ਰਹੇ ਸਨ।

ਇਸ ਤੋਂ ਬਾਅਦ ਐਨਡੀਏ ਵੱਲੋਂ ਜਗਦੀਪ ਧਨਖੜ ਨੂੰ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਇਆ ਗਿਆ, ਜਿਸ ਤੋਂ ਬਾਅਦ ਕੈਪਟਨ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਚਿਹਰਿਆਂ ‘ਤੇ ਖੁਸ਼ੀ ਦੀ ਲਹਿਰ ਇੱਕ ਵਾਰ ਫਿਰ ਰੁਕ ਗਈ ਹੈ। ਇੱਕ ਵਾਰ ਫਿਰ ਕੈਪਟਨ ਨੂੰ ਝਟਕਾ ਲੱਗਾ ਹੈ ਜੋ ਉਪ ਰਾਸ਼ਟਰਪਤੀ ਦੇ ਅਹੁਦੇ ਦਾ ਸੁਪਨਾ ਦੇਖ ਰਹੇ ਸਨ। ਕੈਪਟਨ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਲੋਕ ਤਾਂ ਇੱਥੋਂ ਤੱਕ ਕਹਿ ਰਹੇ ਹਨ ਕਿ ‘ਨਾਤੀ ਧੋਤੀ ਰਹਿ ਗਈ…’।

Leave a Reply

Your email address will not be published. Required fields are marked *

Visitor : Visitor