ਬਿਊਰੋ, ਪ੍ਰਾਈਮ ਪੋਸਟ ਪੰਜਾਬ
ਜ਼ੀਰਕਪੁਰ: ਦੇਰ ਰਾਤ ਜ਼ੀਰਕਪੁਰ ‘ਚ ਭੂਪੀ ਰਾਣਾ ਗੈਂਗ ਦੇ ਦੋ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁੱਠਭੇੜ ਹੋਣ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭੂਪੀ ਰਾਣਾ ਗੈਂਗ ਦੇ ਦੋ ਗੈਂਗਸਟਰਾਂ ਨੇ ਪੁਲਿਸ ‘ਤੇ ਗੋਲੀਆਂ ਚਲਾਈਆਂ, ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ‘ਚ ਗੈਂਗਸਟਰ ਜ਼ਖਮੀ ਹੋ ਗਿਆ। ਇਸ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੇ ਵੀ ਗੋਲੀ ਲੱਗਣ ਦੀ ਖ਼ਬਰ ਵੀ ਸਾਹਮਣੇ ਆਈ ਹੈ।
ਜਾਣਕਾਰੀ ਅਨੁਸਾਰ ਬਦਮਾਸ਼ ਇੱਕ ਨਿੱਜੀ ਹੋਟਲ ਮਾਲਕ ਤੋਂ ਵਸੂਲੀ ਕਰਨ ਆਇਆ ਸੀ। ਪੁਲਿਸ ਗੈਂਗਸਟਰਾਂ ਨੂੰ ਫੜਨ ਆਈ ਸੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਟਰੈਪ ਲਗਾਇਆ। ਇਸ ਦੌਰਾਨ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ ਹੈ।
ਹਾਲਾਂਕਿ ਪੁਲਿਸ ਨੇ ਅਜੇ ਤੱਕ ਕਿਸੇ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ। ਡੀ.ਐਸ.ਪੀ. ਵਿਕਰਮ ਬਰਾੜ ਨੇ ਕਾਰਵਾਈ ਕੀਤੀ ਹੈ। ਕਾਫੀ ਸਮੇਂ ਤੋਂ ਗੈਂਗਸਟਰ ਵੀ ਹੋਟਲਾਂ ਤੋਂ ਫਿਰੌਤੀ ਦੀ ਮੰਗ ਕਰ ਰਹੇ ਸਨ। ਇਹ ਮੁਕਾਬਲਾ ਜ਼ੀਰਕਪੁਰ ਦੇ ਬਲਟਾਣਾ ਦੀ ਫਰਨੀਚਰ ਮਾਰਕੀਟ ਵਿੱਚ ਹੋਇਆ। ਮੋਹਾਲੀ ਪੁਲਿਸ ਅਤੇ ਏਜੀਟੀਐਫ ਮੌਕੇ ਦੀ ਕਾਰਵਾਈ ਦੇ ਮੌਕੇ ‘ਤੇ ਮੋਹਾਲੀ ਦੇ ਐਸਐਸਪੀ ਪਹੁੰਚੇ।

