Visitor : Visitor
,

ਸੜਕ ਹਾਦਸੇ ‘ਚ ਐਕਟਿਵਾ ਸਵਾਰ ਲੜਕੀ ਦੀ ਮੌਤ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਕੋਟਕਪੂਰਾ : ਅੱਜ ਸਵੇਰੇ ਬਠਿੰਡਾ ਰੋਡ ‘ਤੇ ਟਰੈਕਟਰ ਟਰਾਲੀ ਦੀ ਟੱਕਰ ਨਾਲ ਐਕਟਿਵਾ ਸਵਾਰ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਲੜਕੀ ਦੀ ਪਛਾਣ ਗਗਨਦੀਪ ਕੌਰ ਪੁੱਤਰੀ  ਮੱਖਣ ਸਿੰਘ ਵਾਸੀ ਸਥਾਨਕ ਮੁਹੱਲਾ ਗੁਰੂ ਤੇਗ ਬਹਾਦਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਰੀਦਕੋਟ ਦੀ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦੀ…

ਬਿਊਰੋ, ਪ੍ਰਾਈਮ ਪੋਸਟ ਪੰਜਾਬ

ਕੋਟਕਪੂਰਾ : ਅੱਜ ਸਵੇਰੇ ਬਠਿੰਡਾ ਰੋਡ ‘ਤੇ ਟਰੈਕਟਰ ਟਰਾਲੀ ਦੀ ਟੱਕਰ ਨਾਲ ਐਕਟਿਵਾ ਸਵਾਰ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਲੜਕੀ ਦੀ ਪਛਾਣ ਗਗਨਦੀਪ ਕੌਰ ਪੁੱਤਰੀ  ਮੱਖਣ ਸਿੰਘ ਵਾਸੀ ਸਥਾਨਕ ਮੁਹੱਲਾ ਗੁਰੂ ਤੇਗ ਬਹਾਦਰ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਫਰੀਦਕੋਟ ਦੀ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦੀ ਗਗਨਦੀਪ ਕੌਰ ਰੋਜ਼ਾਨਾ ਦੀ ਤਰ੍ਹਾਂ ਆਪਣੀ ਐਕਟਿਵਾ ’ਤੇ ਫਰੀਦਕੋਟ ਜਾਣ ਲਈ ਸਥਾਨਕ ਬੱਸ ਸਟੈਂਡ ਵੱਲ ਜਾ ਰਹੀ ਸੀ ਕਿ ਇਸ ਦੌਰਾਨ ਜਦੋਂ ਉਹ ਦਾਣਾ ਮੰਡੀ ਨੇੜੇ ਪਹੁੰਚੀ ਤਾਂ ਟਰੈਕਟਰ ਟਰਾਲੀ ਨੇ ਫੇਟ ਮਾਰ ਦਿੱਤੀ। ਜਿਸ ਕਾਰਨ ਉਹ ਸੜਕ ‘ਤੇ ਡਿੱਗ ਗਈ ਅਤੇ ਗੰਭੀਰ ਜ਼ਖਮੀ ਹੋ ਗਈ।

ਆਸ-ਪਾਸ ਦੇ ਕੁਝ ਦੁਕਾਨਦਾਰਾਂ ਵੱਲੋਂ ਲੜਕੀ ਨੂੰ ਤੁਰੰਤ ਸ਼ਹਿਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਦੇ ਏ.ਐਸ.ਆਈ. ਇਕਬਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਤੋਂ ਬਾਅਦ ਚਾਲਕ ਟਰੈਕਟਰ ਟਰਾਲੀ ਛੱਡ ਕੇ ਫਰਾਰ ਹੋ ਗਿਆ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

Visitor : Visitor