ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ, 19 ਜੁਲਾਈ ( ਪ੍ਰਾਈਮ ਪੋਸਟ ਪੰਜਾਬ ) : ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਪੰਜਾਬ ਸਰਕਾਰ ਦੁਆਰਾ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ । ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸ ਦੇ ਤਹਿਤ ਕਾਰਵਾਈ ਕਰਦੇ ਹੋਏ ਮੁੱਖ ਅਫਸਰ ਥਾਣਾ ਭੀਖੀ ਦੀ ਅਗਵਾਈ ਹੇਠ ਸ:ਥ: ਨਛੱਤਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਵਿਜੇ ਕੁਮਾਰ ਪੁੱਤਰ ਰਾਜਿੰਦਰ ਸਿੰਘ ਅਤੇ ਵਿੱਕੀ ਕੁਮਾਰ ਪੁੱਤਰ ਚਿਮਨ ਲਾਲ ਵਾਸੀਅਨ ਭੀਖੀ ਨੂੰ ਕਾਬੂ ਕਰਕੇ ਉਹਨਾਂ ਪਾਸੋਂ 360 ਨਸ਼ੀਲੀ ਗੋੋਲੀਆਂ ਦੀ ਬਰਾਮਦਗੀ ਕੀਤੀ ਗਈ।
ਥਾਣਾ ਸਦਰ ਮਾਨਸਾ ਦੇ ਸ:ਥ: ਭੋਲਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਗੁਰਵਿੰਦਰ ਸਿੰਘ ਉਰਫ ਵਕੀਲ ਪੁੱਤਰ ਜਗਦੀਸ਼ ਸਿੰਘ ਵਾਸੀ ਰਿਊਦ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 160 ਨਸ਼ੀਲੀਆਂ ਗੋੋਲੀਆਂ ਅਤੇ 10 ਨਸ਼ੀਲੀ ਸੀਸ਼ੀਆਂ ਦੀ ਬਰਾਮਦਗੀ ਕੀਤੀ ਗਈ ਹੈ।

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਝੁਨੀਰ ਦੇ ਸ:ਥ: ਕਮਲਪ੍ਰੀਤ ਸ਼ਰਮਾ ਸਮੇਤ ਪੁਲਿਸ ਪਾਰਟੀ ਵੱਲੋੋਂ ਅਮਨਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬੁਰਜ ਭਲਾਈਕੇ ਨੂੰ ਕਾਬੂ ਕਰਕੇ ਉਸ ਪਾਸੋੋ 100 ਲੀਟਰ ਲਾਹਣ ਬਰਾਮਦ ਕੀਤੀ ਗਈ।

ਥਾਣਾ ਸਦਰ ਮਾਨਸਾ ਦੇ ਸ:ਥ: ਸੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਬੱਗਾ ਸਿੰਘ ਪੁੱਤਰ ਨੇਕ ਸਿੰਘ ਵਾਸੀ ਕੋਟ ਧਰਮੂ ਨੂੰ ਕਾਬੂ ਕਰਕੇ ਉਸ ਪਾਸੋੋ 50 ਲੀਟਰ ਲਾਹਣ ਬਰਾਮਦ ਕੀਤੀ ਗਈ।
ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਉਕਤ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤੇ ਜਾਣਗੇ । ਜਿਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰਹੇਗੀ ।











