Visitor : Visitor
,

ਮਾਨ ਸਰਕਾਰ ਦੇ ਨਵੇਂ ਬਣੇ ਰਹੇ ਮੁਹੱਲਾ ਕਲੀਨਿਕ ਦਾ ਨਾਮ (ਆਮ ਆਦਮੀ ਕਲੀਨਿਕ ) 15 ਅਗਸਤ ਨੂੰ ਹੋਣਗੇ ਚਾਲੂ 

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਪੰਜਾਬ ਸਰਕਾਰ ਵੱਲੋਂ ਦਿੱਲੀ ਦੀ ਤਰਜ਼ ਤੇ 75 ਮੁਹੱਲਾ ਕਲੀਨਿਕ ਖੋਲ੍ਹਣ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸਰਕਾਰ ਨੇ ਐਲਾਨ ਕੀਤਾ ਹੈ 15 ਅਗਸਤ ਨੂੰ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ। ਪੰਜਾਬ ਵਿੱਚ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕਾਂ ਦਾ ਨਾਮ  ਸਰਕਾਰ ਨੇ ਆਪਣੀ ਪਾਰਟੀ ਦੇ ਨਾਮ ਤੇ  ਹੀ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਪੰਜਾਬ ਸਰਕਾਰ ਵੱਲੋਂ ਦਿੱਲੀ ਦੀ ਤਰਜ਼ ਤੇ 75 ਮੁਹੱਲਾ ਕਲੀਨਿਕ ਖੋਲ੍ਹਣ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸਰਕਾਰ ਨੇ ਐਲਾਨ ਕੀਤਾ ਹੈ 15 ਅਗਸਤ ਨੂੰ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ। ਪੰਜਾਬ ਵਿੱਚ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕਾਂ ਦਾ ਨਾਮ  ਸਰਕਾਰ ਨੇ ਆਪਣੀ ਪਾਰਟੀ ਦੇ ਨਾਮ ਤੇ  ਹੀ (ਆਮ ਆਦਮੀ ਕਲੀਨਿਕ)  ਰੱਖਿਆ ਹੈ  ।

ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣੀ ਤਾਂ ਦਿੱਲੀ ਵਾਂਗ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ  । ਜ਼ਿਕਰਯੋਗ ਹੈ ਕਿ  ਅਕਾਲੀ ਸਰਕਾਰ ਦੌਰਾਨ ਜਿਹੜੇ ਸੇਵਾ ਕੇਂਦਰ ਬਣਾਏ ਗਏ ਸੀ ਉਹ ਕੈਪਟਨ ਸਰਕਾਰ ਦੌਰਾਨ  ਬੰਦ ਹੋ ਗਏ ਸੀ । ਹੁਣ ਉਨ੍ਹਾਂ ਵਿੱਚ ਹੀ ਪੰਜਾਬ ਸਰਕਾਰ ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੀ ਹੈ  । ਇਹ ‘ਆਮ ਆਦਮੀ ਕਲੀਨਿਕ‘ ਹਰ ਵਿਧਾਨ ਸਭਾ ਹਲਕੇ ਵਿੱਚ ਹੋਵੇਗਾ । ਪਰ ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਬਣੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਹਸਪਤਾਲਾਂ ਨੂੰ ਹੀ ਸਹੀ ਤਰੀਕੇ ਚਲਾਉਣ ਲਈ ਡਾਕਟਰ ਅਤੇ ਦਵਾਈਆ ਦਾ ਪ੍ਰਬੰਧ ਮਾਨ ਸਰਕਾਰ ਨੂੰ ਕਰਨਾ ਚਾਹੀਦਾ ਹੈ । 

Leave a Reply

Your email address will not be published. Required fields are marked *

Visitor : Visitor