Visitor : Visitor

ਸੀਪੀਆਈ (ਐੱਮ ) ਜਿਲ੍ਹਾ ਇਕਾਈ ਦੀ ਮੀਟਿੰਗ 22 ਜੁਲਾਈ ਨੂੰ ਹੋਵੇਗੀ : ਕਾਮਰੇਡ ਬਾਜੇਵਾਲਾ

ਮੀਟਿੰਗ ਨੂੰ ਸੰਬੋਧਨ ਕਰਨ ਲਈ ਸੂਬਾ ਸਕੱਤਰ ਸੁਖਵਿੰਦਰ ਸੇਖੋਂ ਵਿਸ਼ੇਸ਼ ਤੌਰ ਤੇ ਕਰਨਗੇ ਸ਼ਿਰਕਤ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 20 ਜੁਲਾਈ 2022 : ਮਾਨਸਾ ਸੀਪੀਆਈ (ਐੱਮ) ਜਿਲ੍ਹਾ ਕਮੇਟੀ ਦੀ ਇੱਕ ਅਹਿਮ ਮੀਟਿੰਗ 22 ਜੁਲਾਈ ਨੂੰ ਸਵੇਰੇ 11 ਵਜੇ ਸਥਾਨਿਕ ਪਾਰਟੀ ਦਫਤਰ ਬਾਬਾ ਗੱਜਣ ਸਿੰਘ ਟਾਂਡੀਆਂ ਭਵਨ ਵਿੱਖੇ ਹੋਵੇਗੀ , ਇਸ ਮੀਟਿੰਗ ਵਿੱਚ…

ਮੀਟਿੰਗ ਨੂੰ ਸੰਬੋਧਨ ਕਰਨ ਲਈ ਸੂਬਾ ਸਕੱਤਰ ਸੁਖਵਿੰਦਰ ਸੇਖੋਂ ਵਿਸ਼ੇਸ਼ ਤੌਰ ਤੇ ਕਰਨਗੇ ਸ਼ਿਰਕਤ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 20 ਜੁਲਾਈ 2022 : ਮਾਨਸਾ ਸੀਪੀਆਈ (ਐੱਮ) ਜਿਲ੍ਹਾ ਕਮੇਟੀ ਦੀ ਇੱਕ ਅਹਿਮ ਮੀਟਿੰਗ 22 ਜੁਲਾਈ ਨੂੰ ਸਵੇਰੇ 11 ਵਜੇ ਸਥਾਨਿਕ ਪਾਰਟੀ ਦਫਤਰ ਬਾਬਾ ਗੱਜਣ ਸਿੰਘ ਟਾਂਡੀਆਂ ਭਵਨ ਵਿੱਖੇ ਹੋਵੇਗੀ , ਇਸ ਮੀਟਿੰਗ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਈ ਅਹਿਮ ਮੁੱਦਿਆ ਤੇ ਵਿਚਾਰ ਚਰਚਾ ਕੀਤੀ ਜਾਵੇਗੀ । ਜਾਣਕਾਰੀ ਦਿੰਦਿਆਂ ਸੀਪੀਆਈ (ਐੱਮ) ਦੇ ਜਿਲ੍ਹਾ ਸਕੱਤਰ ਕਾਮਰੇਡ ਬਲਦੇਵ ਸਿੰਘ ਬਾਜੇਵਾਲਾ ਨੇ ਕਿਹਾ ਕਿ ਇਸ ਮੀਟਿੰਗ ਨੂੰ ਸੰਬੋਧਨ ਕਰਨ ਲਈ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਵਿਸ਼ੇਸ਼ ਤੌਰ ਤੇ ਮਾਨਸਾ ਪਹੁੰਚਣਗੇ । ਉਨ੍ਹਾਂ ਕਿਹਾ ਕਿ ਇਸ ਮੀਟਿੰਗ ਨੂੰ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਤੇ ਮਾਨਸਾ ਦੇ ਇੰਚਾਰਜ ਕਾਮਰੇਡ ਭੂਪ ਚੰਦ ਚੰਨੋ ਤੇ ਪਾਰਟੀ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਵੀ ਸੰਬੋਧਨ ਕਰਨਗੇ ।

Leave a Reply

Your email address will not be published. Required fields are marked *

Visitor : Visitor