ਬਿਊਰੋ, ਪ੍ਰਾਈਮ ਪੋਸਟ ਪੰਜਾਬ
ਨਵੀਂ ਦਿੱਲੀ: ਅੱਜ ਦੇਸ਼ ਨੂੰ 15ਵਾਂ ਰਾਸ਼ਟਰਪਤੀ ਮਿਲਣ ਜਾ ਰਿਹਾ ਹੈ। ਰਾਸ਼ਟਰਪਤੀ ਦੀ ਚੋਣ ਲਈ 18 ਜੁਲਾਈ ਨੂੰ ਵੋਟਾਂ ਪਈਆਂ ਹਨ ਅਤੇ ਵੋਟਾਂ ਦੀ ਗਿਣਤੀ ਵੀਰਵਾਰ ਨੂੰ ਸਵੇਰੇ 11 ਵਜੇ ਸੰਸਦ ਭਵਨ ਵਿਖੇ ਸ਼ੁਰੂ ਹੋਵੇਗੀ।
ਦ੍ਰੋਪਦੀ ਮੁਰਮੂ ਸੱਤਾਧਾਰੀ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐੱਨ.ਡੀ.ਏ.) ਤੋਂ ਹੈ ਜਦਕਿ ਯਸ਼ਵੰਤ ਸਿਨਹਾ ਵਿਰੋਧੀ ਧਿਰ ਦੇ ਉਮੀਦਵਾਰ ਹਨ। ਮੁਰਮੂ ਦੀ ਜਿੱਤ ਦੀ ਜ਼ਿਆਦਾ ਸੰਭਾਵਨਾ ਹੈ। ਜੇਕਰ ਉਹ ਜਿੱਤ ਜਾਂਦੀ ਹੈ ਤਾਂ ਉਹ ਦੇਸ਼ ਦੀ ਪਹਿਲੀ ਕਬਾਇਲੀ ਮਹਿਲਾ ਰਾਸ਼ਟਰਪਤੀ ਬਣ ਜਾਵੇਗੀ।

