ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 21 ਜੁਲਾਈ 2022 : ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਾ ਪੁਲੀਸ ਨਸ਼ਿਆਂ ਪ੍ਰਤੀ ਬੜੀ ਸੰਵੇਦਨਸ਼ੀਲ ਹੈ ਤੇ ਜ਼ਿਲ੍ਹੇ ਦੇ ਚੱਪੇ ਚੱਪੇ ਤੇ ਨਜ਼ਰ ਰੱਖੀ ਜਾ ਰਹੀ ਹੈ ਜਿਸ ਦੇ ਤਹਿਤ ਕਾਰਵਾਈ ਕਰਦੇ ਹੋਏ ਮੁੱਖ ਅਫਸਰ ਥਾਣਾ ਝੁਨੀਰ ਦੀ ਅਗਵਾਈ ਹੇਠ ਥਾਣੇਦਾਰ ਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਸੁਖਪਾਲ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਝੁਨੀਰ ਨੂੰ ਕਾਬੂ ਕਰਕੇ ਉਸ ਪਾਸੋਂ 250 ਨਸ਼ੀਲੀ ਗੋੋਲੀਆਂ ਮਾਰਕਾ ਅਲਪ੍ਰਾਜੋਲਮ ਦੀ ਬਰਾਮਦਗੀ ਕੀਤੀ ਗਈ।
ਮੁੱਖ ਅਫਸਰ ਥਾਣਾ ਸਦਰ ਬੁਢਲਾਡਾ ਦੀ ਅਗਵਾਈ ਹੇਠ ਸ:ਥ: ਪਵਿੱਤਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਹਰਜੀਤ ਸਿੰਘ ਉਰਫ ਜੀਤ ਪੁੱਤਰ ਤਾਰਾ ਸਿੰਘ ਅਤੇ ਰਾਜਵੀਰ ਸਿੰਘ ਉਰਫ ਰਾਜੂ ਪੁੱਤਰ ਦਰਸ਼ਨ ਸਿੰਘ ਵਾਸੀਅਨ ਚਾਉਕੇ (ਬਠਿੰਡਾ) ਨੂੰ ਕਾਬੂ ਕਰਕੇ ਉਹਨਾਂ ਪਾਸੋਂ 50 ਗ੍ਰਾਮ ਹੈਰੋਇਨ ਦੀ ਬਰਾਮਦਗੀ ਕੀਤੀ ਗਈ ਹੈ।

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਹਰਿਆਣਾ ਮਾਰਕਾ ਸ਼ਰਾਬ ਦੀ ਸਮੱਗਲਿੰਗ ਵਿਰੁੱਧ ਕਾਰਵਾਈ ਕਰਦੇ ਹੋੋਏ ਐਂਟੀ ਨਾਰਕੋਟਿਕਸ ਸੈਲ ਮਾਨਸਾ ਦੇ ਹੌਲਦਾਰ ਗੁਰਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਭੋਲਾ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਕਰਮਗੜ ਔਤਾਂਵਾਲੀ ਨੂੰ ਕਾਬੂ ਕਰਕੇ ਉਸ ਪਾਸੋੋ 180 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਕੀਤੀ ਗਈ।
ਥਾਣਾ ਬੋਹਾ ਦੇ ਹੌਲਦਾਰ ਬਲਕਾਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਸਰਬਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਰਾਮਪੁਰ ਮੰਡੇਰ ਨੂੰ ਕਾਬੂ ਕਰਕੇ ਉਸ ਪਾਸੋੋ 60 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ। ਥਾਣਾ ਸਦਰ ਮਾਨਸਾ ਦੇ ਹੌਲਦਾਰ ਇੰਦਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਸੁਖਪਾਲ ਸਿੰਘ ਉਰਫ ਪਾਲਾ ਪੁੱਤਰ ਜੰਗੀਰ ਸਿੰਘ ਵਾਸੀ ਬਰਨਾਲਾ ਨੂੰ ਕਾਬੂ ਕਰਕੇ ਉਸ ਪਾਸੋੋ 10 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ। ਥਾਣਾ ਜੌੜਕੀਆਂ ਦੇ ਸ:ਥ: ਜਗਦੇਵ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਜਗਸੀਰ ਸਿੰਘ ਉਰਫ ਜੱਗਾ ਪੁੱਤਰ ਜੁਗਰਾਜ ਸਿੰਘ ਵਾਸੀ ਭੰਮੇ ਕਲਾਂ ਨੂੰ ਕਾਬੂ ਕਰਕੇ ਉਸ ਪਾਸੋੋ 5 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ।

ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਉਕਤ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤੇ ਜਾਣਗੇ ਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।

