Visitor : Visitor

ਐਸ.ਡੀ.ਐਮ. ਮਾਨਸਾ ਵੱਲੋਂ ਸ਼ਹਿਰ ਵਿਚ ਪਾਣੀ ਦੀ ਨਿਕਾਸੀ ਅਤੇ ਸਾਫ ਸਫਾਈ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 22 ਜੁਲਾਈ ( ਪ੍ਰਾਈਮ ਪੋਸਟ ਪੰਜਾਬ ) : ਐਸ.ਡੀ.ਐਮ ਮਾਨਸਾ, ਪੂਨਮ ਸਿੰਘ ਵੱਲੋਂ ਉਪ ਮੰਡਲ ਦੇ ਵੱਖ-ਵੱਖ ਅਧਿਕਾਰੀਆਂ ਨਾਲ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਅਤੇ ਸਾਫ-ਸਫਾਈ ਨੂੰ ਲੈਕੇ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਐਸ.ਡੀ.ਐਮ  ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀ ਸਾਫ-ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ…

ਸੰਜੀਵ ਜਿੰਦਲ / ਰੋਹਿਨ ਜਿੰਦਲ

ਮਾਨਸਾ, 22 ਜੁਲਾਈ ( ਪ੍ਰਾਈਮ ਪੋਸਟ ਪੰਜਾਬ ) : ਐਸ.ਡੀ.ਐਮ ਮਾਨਸਾ, ਪੂਨਮ ਸਿੰਘ ਵੱਲੋਂ ਉਪ ਮੰਡਲ ਦੇ ਵੱਖ-ਵੱਖ ਅਧਿਕਾਰੀਆਂ ਨਾਲ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਅਤੇ ਸਾਫ-ਸਫਾਈ ਨੂੰ ਲੈਕੇ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ।

ਐਸ.ਡੀ.ਐਮ  ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀ ਸਾਫ-ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਬਰਸਾਤ ਦੇ ਮੌਂਸਮ ਦੌਰਾਨ ਜਿਨ੍ਹਾਂ ਇਲਾਕਿਆਂ ’ਚ ਪਾਣੀ ਖੜ੍ਹਨ ਦੀ ਸਮੱਸਿਆ ਹੈ, ਅਜਿਹੀਆਂ ਥਾਵਾਂ ਦਾ ਦੌਰਾ ਕਰਕੇ ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਸ਼ਹਿਰ ਵਾਸੀਆਂ ਨੂੰ ਬਰਸਾਤੀ ਪਾਣੀ ਕਾਰਨ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਉਨ੍ਹਾਂ ਕਾਰਜਸਾਧਕ ਅਫ਼ਸਰ, ਮਾਨਸਾ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਸ਼ਹਿਰ ਦੇ ਬਾਜ਼ਾਰਾਂ ਅੰਦਰ ਦੁਕਾਨਦਾਰਾਂ ਵੱਲੋਂ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਰੱਖੇ ਸਾਮਾਨ ਨਾਲ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਵਾਇਆ ਜਾਵੇ ਤਾਂ ਜੋ ਆਵਾਜਾਈ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਮਾਨਸਾ ਵਿਖੇ ਸਥਿਤ ਸੈਂਟਰਲ ਪਾਰਕ ਦੀਆਂ ਪਾਰਕ ਦੀ ਸਫਾਈ ਦੇ ਨਾਲ ਨਾਲ ਪਾਰਕ ਦੀ ਸੁਚੱਜੇ ਢੰਗ ਨਾਲ ਸਾਂਭ ਸੰਭਾਲ ਕਰਨ ਦੀ ਹਦਾਇਤ ਵੀ ਕੀਤੀ।

Leave a Reply

Your email address will not be published. Required fields are marked *

Visitor : Visitor