Visitor : Visitor

ਟੈ੍ਫਿ਼ਕ ਨਿਯਮਾਂ ਦੀ ਉਲੰਘਣਾਂ ਕਰਨ ਵਾਲੀਆਂ 19 ਸਕੂਲੀ ਬੱਸਾਂ ਦੇ ਕੱਟੇ ਚਲਾਨ

ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 22 ਜੁਲਾਈ ( ਪ੍ਰਾਈਮ ਪੋਸਟ ਪੰਜਾਬ )   : ਡਿਪਟੀ ਕਮਿਸ਼ਨਰ ਮਾਨਸਾ ਬਲਦੀਪ ਕੌਰ ਦੀਆਂ ਹਦਾਇਤਾਂ ਅਨੁਸਾਰ ਬਲਾਕ ਸਰਦੂਲਗੜ੍ਹ ਵਿਖੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਅੱਜ ਕਰੀਬ 25 ਸਕੂਲੀ ਬੱਸਾਂ ਚੈੱਕ ਕੀਤੀਆਂ ਗਈਆ ਅਤੇ ਨਿਯਮਾਂ…

ਸੰਜੀਵ ਜਿੰਦਲ / ਰੋਹਿਨ ਜਿੰਦਲ

ਮਾਨਸਾ, 22 ਜੁਲਾਈ ( ਪ੍ਰਾਈਮ ਪੋਸਟ ਪੰਜਾਬ )   : ਡਿਪਟੀ ਕਮਿਸ਼ਨਰ ਮਾਨਸਾ ਬਲਦੀਪ ਕੌਰ ਦੀਆਂ ਹਦਾਇਤਾਂ ਅਨੁਸਾਰ ਬਲਾਕ ਸਰਦੂਲਗੜ੍ਹ ਵਿਖੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਅੱਜ ਕਰੀਬ 25 ਸਕੂਲੀ ਬੱਸਾਂ ਚੈੱਕ ਕੀਤੀਆਂ ਗਈਆ ਅਤੇ ਨਿਯਮਾਂ ਦੀ ਉਲੰਘਣਾਂ ਕਰਨ ਵਾਲੀਆਂ 19 ਬੱਸਾਂ ਦੇ ਚਲਾਨ ਕੀਤੇੇ ਗਏ।

ਉਨ੍ਹਾਂ ਦੱਸਿਆ ਕਿ ਸਕੂਲੀ ਬੱਸਾਂ ਦੇ ਡਰਾਇਵਰ ਅਤੇ ਕੰਡਕਟਰ ਦੇ ਕੋਵਿਡ ਵੈਕਸੀਨੇਸ਼ਨ ਲੱਗੀ ਹੋਣੀ ਲਾਜ਼ਮੀ ਹੈ ਅਤੇ ਭਵਿੱਖ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਵੀ ਚੈੱਕ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਗਿਆ ਕਿ ਸਕੂਲੀ ਬੱਸਾਂ ਅੰਦਰ ਔਰਤ ਅਟੈਂਡੈਂਟ, ਸੀ.ਸੀ.ਟੀ.ਵੀ. ਕੈਮਰਾ, ਅੱਗ ਬੁਝਾਊ ਯੰਤਰ, ਫਸਟ ਏਡ ਕਿਟ ਅਤੇ ਜੀ.ਪੀ.ਐਸ. ਆਦਿ ਲੱਗੇ ਹੋਣੇ ਲਾਜ਼ਮੀ ਹਨ।
ਇਸ ਮੌਕੇ ਪ੍ਰੋਟੈਕਸ਼ਨ ਅਫਸਰ ਨਤੀਸ਼ਾ ਅੱਤਰੀ ਅਤੇ ਟਰੈਫਿਕ ਪੁਲਿਸ ਵੱਲੋ ਗੁਰਪ੍ਰੀਤ ਸਿੰਘ ਮੌਜੂਦ ਸਨ।

Leave a Reply

Your email address will not be published. Required fields are marked *

Visitor : Visitor