ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 23 ਜੁਲਾਈ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਮੁਲਜ਼ਮ ਗੁਲਾਬ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਗੇਹਲੇ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋੋਂ 1 ਪਿਸਟਲ 315 ਬੋਰ (ਦੇਸੀ ਕੱਟਾ) ਸਮੇਤ 1 ਰੌੌਂਦ ਜਿੰਦਾਂ ਬਰਾਮਦ ਕਰਕੇ ਕਬਜ਼ੇ ਵਿੱਚ ਲਿਆ ਗਿਆ ਹੈ।
ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਦੌੌਰਾਨੇ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਇਲਾਕਾ ਥਾਣਾ ਮੌੌਜੂਦ ਸੀ ਤਾਂ ਬਾਹੱਦ ਪਿੰਡ ਗੇਹਲੇ ਅੱਗੋੋ ਪੈਦਲ ਆ ਰਹੇ ਵਿਅਕਤੀ ਨੂੰ ਸ਼ੱਕ ਦੀ ਬਿਨਾਹ ਤੇ ਤਲਾਸ਼ੀ ਕਰਨ ਤੇ ਉਸ ਪਾਸੋੋਂ 1 ਪਿਸਟਲ 315 ਬੋਰ (ਦੇਸੀ ਕੱਟਾ) ਸਮੇਤ 1 ਰੌੌਂਦ ਜਿੰਦਾਂ ਬਰਾਮਦ ਹੋਣ ਤੇ ਮੌਕੇ ਤੇ ਕਾਬੂ ਕੀਤਾ ਗਿਆ। ਜਿਸਦੇ ਵਿਰੁੱਧ ਮੁਕੱਦਮਾ ਨੰਬਰ 187/ 2022 ਅ/ਧ 25/54/59 ਅਸਲਾ ਐਕਟ ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਕਰਕੇ ਬਰਾਮਦ ਨਜਾਇਜ਼ ਅਸਲਾ-ਐਮੋੋਨੀਸ਼ਨ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।
ਗ੍ਰਿਫਤਾਰ ਮੁਲਜ਼ਮ ਦੇ ਵਿਰੁੱਧ ਪਹਿਲਾਂ ਵੀ ਰਾਜਸਥਾਨ ਪ੍ਰਾਂਤ ਵਿੱਚ ਹੀਨੀਅਸ ਕਰਾਈਮ ਅ/ਧ 307 ਹਿੰ:ਦੰ: ਦਾ ਮੁਕੱਦਮਾ ਦਰਜ਼ ਰਜਿਸਟਰ ਹੋਣ ਬਾਰੇ ਪਤਾ ਲੱਗਾ ਹੈ। ਜਿਸਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਜਿਸ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਸਨੇ ਨਜਾਇਜ਼ ਅਸਲਾ ਕਦੋੋ ਤੇ ਕਿੱਥੋੋ ਲਿਆਂਦਾ ਸੀ ਅਤੇ ਉਸਦਾ ਕੀ ਮਕਸਦ ਸੀ, ਜਿਸਦੀ ਪੁੱਛਗਿੱਛ ਉਪਰੰਤ ਅਹਿਮ ਸੁਰਾਗ ਲੱਗਣ ਦੀ ਸੰਭਾਵਨਾਂ ਹੈ।

