Visitor : Visitor

ਵੱਡੀ ਖਬਰ: ਅਨਮੋਲ ਰਤਨ ਸਿੱਧੂ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਵਿਨੋਦ ਘਈ ਹੋਣਗੇ ਪੰਜਾਬ ਦੇ ਨਵੇਂ AG 

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦਿਆਂ ਐਡਵੋਕੇਟ ਜਨਰਲ ਬਦਲ ਦਿੱਤਾ ਗਿਆ ਹੈ। ਹੁਣ ਸੀਨੀਅਰ ਐਡਵੋਕੇਟ ਵਿਨੋਦ ਘਈ ਪੰਜਾਬ ਸਰਕਾਰ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ। ਜਾਣਕਾਰੀ ਮੁਤਾਬਕ ਭਗਵੰਤ ਮਾਨ ਸਰਕਾਰ ਨੇ ਤਤਕਾਲੀ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੂੰ ਹਟਾ ਦਿੱਤਾ ਹੈ ਜਿਸ ਤੋਂ ਬਾਅਦ ਉਹਨਾਂ ਨੇ ਅਸਤੀਫਾ ਵੀ ਦੇ ਦਿੱਤਾ ਹੈ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦਿਆਂ ਐਡਵੋਕੇਟ ਜਨਰਲ ਬਦਲ ਦਿੱਤਾ ਗਿਆ ਹੈ। ਹੁਣ ਸੀਨੀਅਰ ਐਡਵੋਕੇਟ ਵਿਨੋਦ ਘਈ ਪੰਜਾਬ ਸਰਕਾਰ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ। ਜਾਣਕਾਰੀ ਮੁਤਾਬਕ ਭਗਵੰਤ ਮਾਨ ਸਰਕਾਰ ਨੇ ਤਤਕਾਲੀ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੂੰ ਹਟਾ ਦਿੱਤਾ ਹੈ ਜਿਸ ਤੋਂ ਬਾਅਦ ਉਹਨਾਂ ਨੇ ਅਸਤੀਫਾ ਵੀ ਦੇ ਦਿੱਤਾ ਹੈ । ਵਿਨੋਦ ਘਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਅਪਰਾਧਿਕ ਵਕੀਲ ਹਨ ਜੋ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਹਨ। ਦੱਸ ਦਈਏ ਕਿ ਮਾਰਚ ਮਹੀਨੇ  ‘ਚ ਹੀ ਅਨਮੋਲ ਰਤਨ ਸਿੱਧੂ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ । ਡੀਐੱਸ ਪਟਵਾਲੀਆ ਦੀ ਥਾਂ ਉਹਨਾਂ ਦੀ ਨਿਯੁਕਤੀ ਕੀਤੀ ਗਈ ਸੀ ਅਤੇ ਹੁਣ ਚਾਰ ਮਹੀਨਿਆਂ ਦੇ ਅੰਦਰ ਫਿਰ ਵੱਡਾ ਬਦਲਾਅ ਕੀਤਾ ਗਿਆ ਹੈ। 

Leave a Reply

Your email address will not be published. Required fields are marked *

Visitor : Visitor