Visitor : Visitor

PSPCL ਦਾ ਜੇ.ਈ. 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਬਿਊਰੋ ਪ੍ਰਾਈਮ ਪੋਸਟ ਪੰਜਾਬ   ਜਲੰਧਰ , 26 ਜੁਲਾਈ 2022 : ਇਕ ਪਾਸੇ ਪੰਜਾਬ ਸਰਕਾਰ ਪੂਰੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਹੋਣ ਦਾ ਦਾਅਵਾ ਕਰ ਰਹੀ ਹੈ ਪਰ ਦੂਸਰੇ ਪਾਸੇ ਇਹ ਸਭ ਖੋਖ਼ਲਾ ਨਜ਼ਰ ਆ ਰਿਹਾ ਹੈ ।ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੀਐਸਪੀਸੀਐਲ ਅਲਾਵਲਪੁਰ, ਜਲੰਧਰ ਜਿਲ੍ਹੇ ਦੇ ਜੇ.ਈ. ਸ਼ਾਮ ਸਿੰਘ ਨੂੰ ਬਿਜਲੀ ਦਾ ਟਰਾਂਸਫਾਰਮਰ ਲਗਾਉਣ ਬਦਲੇ 10, 000…

ਬਿਊਰੋ ਪ੍ਰਾਈਮ ਪੋਸਟ ਪੰਜਾਬ  

ਜਲੰਧਰ , 26 ਜੁਲਾਈ 2022 : ਇਕ ਪਾਸੇ ਪੰਜਾਬ ਸਰਕਾਰ ਪੂਰੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਹੋਣ ਦਾ ਦਾਅਵਾ ਕਰ ਰਹੀ ਹੈ ਪਰ ਦੂਸਰੇ ਪਾਸੇ ਇਹ ਸਭ ਖੋਖ਼ਲਾ ਨਜ਼ਰ ਆ ਰਿਹਾ ਹੈ ।ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੀਐਸਪੀਸੀਐਲ ਅਲਾਵਲਪੁਰ, ਜਲੰਧਰ ਜਿਲ੍ਹੇ ਦੇ ਜੇ.ਈ. ਸ਼ਾਮ ਸਿੰਘ ਨੂੰ ਬਿਜਲੀ ਦਾ ਟਰਾਂਸਫਾਰਮਰ ਲਗਾਉਣ ਬਦਲੇ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਰਲੋਚਨ ਸਿੰਘ ਵਾਸੀ ਪਿੰਡ ਸਰਮਸਤਪੁਰ, ਜ਼ਿਲ੍ਹਾ ਜਲੰਧਰ ਦੀ ਸ਼ਿਕਾਇਤ ’ਤੇ ਮੁਲਜ਼ਮ ਸ਼ਾਮ ਸਿੰਘ ਜੇ.ਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਗਾਇਆ ਸੀ ਕਿ ਉਹ ਇੱਕ ਛੋਟਾ ਕਿਸਾਨ ਹੈ ਅਤੇ ਉਸਨੇ ਆਪਣੇ ਟਿਊਬਵੈੱਲ ਲਈ ਖੇਤੀ ਵਾਲੀ ਬਿਜਲੀ ਸਪਲਾਈ ਵਾਲੇ ਵਿਅਕਤੀਗਤ ਟਰਾਂਸਫਾਰਮਰ ਲਈ ਅਰਜ਼ੀ ਦਿੱਤੀ ਹੋਈ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜੇ.ਈ. ਨੇ ਪੀ.ਐਸ.ਪੀ.ਸੀ.ਐਲ. ਵੱਲੋਂ ਉਸ ਨੂੰ ਟਰਾਂਸਫਾਰਮਰ ਲਗਾਉਣ ਦਾ ਦਿੱਤਾ ਕੰਮ ਪਹਿਲਾਂ ਹੀ ਪੂਰਾ ਕਰ ਲਿਆ ਸੀ ਪਰ ਉਸ ਨੇ 15, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਸੌਦਾ 10, 000 ਰੁਪਏ ਵਿੱਚ ਤੈਅ ਹੋਇਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਸ਼ਿਕਾਇਤਕਰਤਾ ਤੋਂ 10, 000 ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਦੀ ਜੇਬ ਵਿੱਚੋਂ ਰਿਸ਼ਵਤ ਦੀ ਰਾਸ਼ੀ ਬਰਾਮਦ ਕੀਤੀ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਜਲੰਧਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

Leave a Reply

Your email address will not be published. Required fields are marked *

Visitor : Visitor