ਬਿਊਰੋ, ਪ੍ਰਾਈਮ ਪੋਸਟ ਪੰਜਾਬ
ਜਗਰਾਓਂ : ਜਗਰਾਓਂ ਵਿੱਚ ਦੇਰ ਸ਼ਾਮ ਇੱਕ ਬੰਦੂਕ ਵਿੱਚੋਂ ਅਚਾਨਕ ਗੋਲੀ ਚੱਲਣ ਨਾਲ ASI ਜ਼ਖਮੀ ਹੋ ਗਿਆ। ਉਸ ਦੇ ਸਾਥੀ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਦੇਰ ਰਾਤ ਉਸ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਪੁਲਿਸ ਦੀ ਕਵਿਕ ਰਿਸਪਾਂਸ ਟੀਮ ਵਿੱਚ ਤਾਇਨਾਤ ਥਾਣੇਦਾਰ ਗੁਰਜੀਤ ਸਿੰਘ ਵਾਸੀ ਜਨੇਤਪੁਰਾ ਮੰਗਲਵਾਰ ਸ਼ਾਮ ਨੂੰ ਰਾਤ ਦੀ ਡਿਊਟੀ ਲਈ ਪੁਲਿਸ ਲਾਈਨ ਵਿਖੇ ਪਹੁੰਚਿਆ। ਸਾਥੀਆਂ ਨੂੰ ਨਾਲ ਲੈਣ ਤੇ ਅਸਲਾ ਚੁੱਕਣ ਲਈ ਗੁਰਜੀਤ ਸਿੰਘ ਪੁਲਿਸ ਲਾਈਨ ਦੀ ਐੱਮਟੀ ਬਰਾਂਚ ਵਿੱਚ ਗਿਆ। ਉਸ ਦੀ ਡਿਊਟੀ ਰਾਤ ਅੱਠ ਵਜੇ ਸ਼ੁਰੂ ਹੋਣੀ ਸੀ। ਉਸ ਤੋਂ ਕੁਝ ਸਮਾਂ ਪਹਿਲਾਂ ਹੀ ਪੁਲਿਸ ਲਾਈਨ ਦੇ ਇਕ ਕਮਰੇ ਵਿੱਚ ਅਚਾਨਕ ਗੋਲ਼ੀ ਚੱਲਣ ਦੀ ਆਵਾਜ਼ ਆਈ।
ਦੱਸ ਦੇਈਏ ਕਿ ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਕਾਂਗਰਸ ਦੇ ਕਾਰਜਕਾਲ ਦੌਰਾਨ ਕਵਿੱਕ ਰਿਸਪਾਂਸ ਟੀਮ ਬਣਾਈ ਗਈ ਸੀ। ਮ੍ਰਿਤਕ ਏ.ਐਸ.ਆਈ. ਬੁਲੇਟ ਪਰੂਫ ਗੱਡੀ ਵਿੱਚ ਸਵਾਰ ਹੋ ਕੇ ਗਸ਼ਤ ਕਰਦਾ ਸੀ। ਮ੍ਰਿਤਕ ਦੀ ਪਛਾਣ ਕੁਲਜੀਤ ਸਿੰਘ (50) ਵਜੋਂ ਹੋਈ ਹੈ। ਗੋਲੀ ਚੱਲਣ ਦੀ ਸੂਚਨਾ ਜਿਵੇਂ ਹੀ ਪੁਲਿਸ ਲਾਈਨ ਪੁੱਜੀ ਤਾਂ ਪੁਲਿਸ ਮੁਲਾਜ਼ਮਾਂ ‘ਚ ਭਾਜੜਾਂ ਮਚ ਗਈਆਂ। ਜਦੋਂ ਮੁਲਾਜ਼ਮਾਂ ਨੇ ਦੇਖਿਆ ਤਾਂ ਗੁਰਜੀਤ ਸਿੰਘ ਖ਼ੂਨ ਨਾਲ ਲੱਥਪੱਥ ਜ਼ਮੀਨ ‘ਤੇ ਡਿੱਗਿਆ ਪਿਆ ਸੀ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਉਸ ਨੂੰ ਜਗਰਾਓਂ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਡੀਐਸਪੀ ਸਤਵਿੰਦਰ ਸਿੰਘ ਨੇ ਕਿਹਾ ਕਿ ਸਾਰੇ ਪੁਲਿਸ ਮੁਲਾਜ਼ਮ ਡਿਊਟੀ ’ਤੇ ਜਾਣ ਤੋਂ ਪਹਿਲਾਂ ਆਪਣੇ ਹਥਿਆਰਾਂ ਦੀ ਚੰਗੀ ਤਰ੍ਹਾਂ ਜਾਂਚ ਕਰਦੇ ਹਨ ਤੇ ਕੁਲਜੀਤ ਵੀ ਇਹੀ ਕਰ ਰਿਹਾ ਸੀ।ਸਤਵਿੰਦਰ ਸਿੰਘ ਮੁਤਾਬਕ ਚੈਕਿੰਗ ਦੌਰਾਨ ਏਐਸਆਈ ਕੁਲਜੀਤ ਸਿੰਘ ਦੀ ਬੰਦੂਕ ’ਚੋਂ ਅਚਾਨਕ ਗੋਲੀ ਚੱਲ ਗਈ। ਕੁਲਜੀਤ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਬੁੱਧਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਉਸ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਪਰਿਵਾਰ ਨੂੰ ਹਾਦਸੇ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ।

