ਚੰਗੇ ਬੈਂਡ ਆਉਣ ‘ਤੇ ਲੈਂਦੇ ਸਨ 2 ਤੋਂ 3 ਲੱਖ ਰੁਪਏ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ
ਲੁਧਿਆਣਾ 27 ਜੁਲਾਈ 2022 : ਲੋਕਾਂ ਵੱਲੋਂ ਠੱਗੀਆਂ ਮਾਰਨ ਦੇ ਨਿੱਤ ਨਵੇਂ ਤਰੀਕੇ ਸਾਹਮਣੇ ਆਉਂਦੇ ਹਨ ਇਸੇ ਤਰ੍ਹਾਂ ਦਾ ਮਾਮਲਾ ਲੁਧਿਆਣਾ ਤੋਂ ਮਿਲਿਆ ਹੈ । ਲੁਧਿਆਣਾ ਪੁਲਿਸ ਵੱਲੋਂ ਆਈਲੈਟਸ ਦੀ ਪ੍ਰੀਖਿਆ ਵਿੱਚ ਬਲੂ ਟੁੱਥ ਨਾਲ ਨਕਲ ਕਰਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਸਾਹਨੇਵਾਲ ਪੁਲਿਸ ਨੇ ਇਸ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂ ਕਿ ਇੱਕ ਮੈਂਬਰ ਫਰਾਰ ਹੈ ਅਤੇ ਪੁਲਿਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਪੁਲੀਸ ਨੇ ਇਨ੍ਹਾਂ ਕੋਲੋਂ ਬਲੂਟੁੱਥ ਅਤੇ ਮੋਬਾਈਲ ਫੋਨ ਬਰਾਮਦ ਕੀਤੇ ਹਨ। ਇਹ ਗਿਰੋਹ ਬਲੂ ਟੁੱਥ ਦੀ ਮਦਦ ਨਾਲ ਵਿਦਿਆਰਥੀਆਂ ਦੀ ਮੱਦਦ ਕਰਦੇ ਸਨ ਅਤੇ ਬਾਅਦ ਵਿੱਚ ਆਈਲੈਟਸ ਵਿੱਚ ਚੰਗੇ ਨੰਬਰ ਆਉਣ ‘ਤੇ ਉਨ੍ਹਾਂ ਤੋਂ ਮੋਟੀਆਂ ਰਕਮਾਂ ਲੈਂਦੇ ਸਨ। ਗ੍ਰਿਫਤਾਰ ਕੀਤੇ ਮੁਲਜ਼ਮਾਂ ਨੂੰ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਤੋਂ ਪੁੱਛਗਿੱਛ ਲਈ ਰਿਮਾਂਡ ਦੀ ਮੰਗ ਕੀਤੀ ਅਤੇ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਫੜੇ ਗਏ ਤਿੰਨੋਂ ਨੌਜਵਾਨ ਮੋਗਾ ਦੇ ਵਸਨੀਕ ਹਨ ਅਤੇ ਇਨ੍ਹਾਂ ਦਾ ਚੌਥਾ ਸਾਥੀ ਸ੍ਰੀ ਮੁਕਤਸਰ ਸਾਹਿਬ ਵਿਖੇ ਸੈਂਟਰ ਚਲਾਉਂਦਾ ਹੈ, ਜਿਸ ਦੀ ਪੁਲਿਸ ਭਾਲ ਕਰ ਰਹੀ ਹੈ।

