ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ, 28 ਜੁਲਾਈ ( ਪ੍ਰਾਈਮ ਪੋਸਟ ਪੰਜਾਬ ) : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ । ਜਿਸ ਦੇ ਤਹਿਤ ਕਾਰਵਾਈ ਕਰਦੇ ਹੋਏ ਸੀਆਈਏ ਸਟਾਫ ਮਾਨਸਾ ਦੇ ਸ:ਥ: ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਅੰਗਰੇਜ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਜਿਉਦ (ਬਠਿੰਡਾ ) ਨੂੰ ਕਾਬੂ ਕਰਕੇ 1180 ਨਸ਼ੀਲੀਆਂ ਗੋੋਲੀਆਂ ਮਾਰਕਾ ਅਲਪ੍ਰਾਜੋਲਮ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਮੁਕੱਦਮਾ ਨੰਬਰ 146 ਮਿਤੀ 27.07.2022 ਅ/ਧ 22/61/85 ਐਨਡੀਪੀਐਸ ਐਕਟ ਥਾਣਾ ਸਿਟੀ -2 ਮਾਨਸਾ ਦਰਜ਼ ਰਜਿਸਟਰ ਕੀਤਾ ਗਿਆ ਹੈ।
ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਜਾਵੇਗਾ ਅਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।

