Visitor : Visitor
,

ਦਰਦਨਾਕ ਹਾਦਸਾ : ਸਕੂਲ ਬੱਸ ਦਾ ਹੋਇਆ ਐਕਸੀਡੈਂਟ, 1 ਦੀ ਮੌਤ, 3 ਗੰਭੀਰ

ਬਿਊਰੋ, ਪ੍ਰਾਈਮ ਪੋਸਟ ਪੰਜਾਬ   ਦਸੂਹਾ ਰੋਡ ‘ਤੇ ਅੱਜ ਸਕੂਲ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ।  ਬੱਸ ਵਿੱਚ ਕੁੱਲ 40 ਬੱਚੇ ਸਵਾਰ ਸਨ। ਹਾਦਸੇ ਵਿੱਚ ਇਕ ਬੱਚੇ ਦੀ ਮੌਤ ਹੋਣ ਦੀ ਖਬਰ ਹੈ ਤੇ 3 ਦੀ ਹਾਲਤ ਗੰਭੀਰ ਹੈ। ਮਿਲੀ ਜਾਣਕਾਰੀ ਮੁਤਾਬਕ ਇੱਕ ਬੇਕਾਬੂ ਹੋਏ ਟਰੱਕ ਨੇ ਬੱਸ ਨੂੰ ਜ਼ੋਰਦਾਰ ਟੱਕਰ ਮਾਰੀ ਜਿਸ ਨਾਲ ਹਾਦਸਾ ਵਾਪਰਿਆ।…

ਬਿਊਰੋ, ਪ੍ਰਾਈਮ ਪੋਸਟ ਪੰਜਾਬ  

ਦਸੂਹਾ ਰੋਡ ‘ਤੇ ਅੱਜ ਸਕੂਲ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ।  ਬੱਸ ਵਿੱਚ ਕੁੱਲ 40 ਬੱਚੇ ਸਵਾਰ ਸਨ। ਹਾਦਸੇ ਵਿੱਚ ਇਕ ਬੱਚੇ ਦੀ ਮੌਤ ਹੋਣ ਦੀ ਖਬਰ ਹੈ ਤੇ 3 ਦੀ ਹਾਲਤ ਗੰਭੀਰ ਹੈ।

ਮਿਲੀ ਜਾਣਕਾਰੀ ਮੁਤਾਬਕ ਇੱਕ ਬੇਕਾਬੂ ਹੋਏ ਟਰੱਕ ਨੇ ਬੱਸ ਨੂੰ ਜ਼ੋਰਦਾਰ ਟੱਕਰ ਮਾਰੀ ਜਿਸ ਨਾਲ ਹਾਦਸਾ ਵਾਪਰਿਆ। ਮੌਕੇ ‘ਤੇ 12 ਬੱਚੇ ਫੱਟੜ ਹੋ ਗਏ ਹਨ ਜਿਨ੍ਹਾਂ ਨੂੰ ਹਸਪਤਾਲ ਪਹੁੰਚਿਆ ਗਿਆ ਹੈ । ਹਾਦਸੇ ਨੂੰ ਦੇਖ ਕੇ ਬੱਚੇ ਸਹਿਮੇ ਹੋਏ ਸਨ। ਐਕਸੀਡੈਂਟ ਵਿੱਚ ਬੱਸ ਦਾ ਕੰਡਕਟਰ ਵੀ ਜ਼ਖਮੀ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਵੱਖ-ਵੱਖ ਪਿੰਡਾਂ ਤੋਂ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਜਦੋਂ ਬੱਸ ਸਕੂਲ ਤੋਂ ਥੋੜ੍ਹੀ ਦੂਰ ਰਿਲਾਇੰਸ ਪੈਟਰੋਲ ਪੰਪ ਦੇ ਕੋਲ ਪਹੁੰਚੀ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟੱਰਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਬੱਸ ਪਿੱਛੇ ਤੋਂ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

Visitor : Visitor