ਬਿਉੂਰੋ, ਪ੍ਰਾਈਮ ਪੋਸਟ ਪੰਜਾਬ
ਨਵੀਂ ਦਿੱਲੀ : ਰਾਜਸਥਾਨ ਦੇ ਬਾੜਮੇਰ ਵਿੱਚ ਹਵਾਈ ਫੌਜ ਦਾ ਲੜਾਕੂ ਜਹਾਜ਼ ਮਿਗ 21 ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ ਵਿੱਚ ਦੋ ਪਾਇਲਟਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਰਾਹਤ ਅਤੇ ਬਚਾਅ ਦਲ ਨੂੰ ਮੌਕੇ ਲਈ ਰਵਾਨਾ ਕਰ ਦਿੱਤਾ ਗਿਆ ਹੈ। ਹਵਾਈ ਫੌਜ ਨੇ ਇਕ ਬਿਆਨ ਵਿੱਚ ਕਿਹਾ ਕਿ, ‘ਭਾਰਤੀ ਹਵਾਈ ਫੌਜ ਦਾ ਇਕ ਟਵਿਨ ਸੀਟਰ ਮਿਗ-21 ਟ੍ਰੇਨਰ ਜਹਾਜ਼ ਅੱਜ ਸ਼ਾਮ ਰਾਜਸਥਾਨ ਦੇ ਉਤਰਲਾਈ ਹਵਾਈ ਅੱਡੇ ਤੋਂ ਟ੍ਰੇਨਿੰਗ ਲਈ ਉਡਾਨ ਭਰ ਰਿਹਾ ਸੀ। ਬੀਤੇ ਰਾਤ ਕਰੀਬ 9.10 ਵਜੇ ਬਾੜਮੇਰ ਕੋਲ ਜਹਾਜ਼ ਹਾਦਸਾ ਗ੍ਰਸਤ ਹੋ ਗਿਆ। ਜਿਸ ਵਿੱਚ ਦੋਵਾਂ ਪਾਈਲਟਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਹ ਵੀ ਕਿਹਾ ਗਿਆ ਹੈ ਕਿ, ‘ਭਾਰਤੀ ਫੌਜ ਨੂੰ ਜਾਨ ਜਾਣ ਦਾ ਡੂੰਘਾ ਦੁੱਖ ਹੈ ਅਤੇ ਪੀੜਤ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕੋਰਟ ਆਫ ਇਨਕੁਆਰੀ ਦੇ ਹੁਕਮ ਦਿੱਤੇ ਗਏ ਹਨ।

