ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ, 29 ਜੁਲਾਈ ( ਪ੍ਰਾਈਮ ਪੋਸਟ ਪੰਜਾਬ ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਪ੍ਰੈਗਾਬਲਿਨ (Pregabalin) 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਮੈਡੀਸਨ ਦੇਣ ਦੀ ਮਿਤੀ ਦਰਜ਼ ਕੀਤੀ ਜਾਵੇਗੀ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮਾਨਸਾ ਦੇ ਪੱਤਰ ਅਨੁਸਾਰ ਪ੍ਰੈਗਾਬਲਿਨ ਯੁਕਤ 300 ਐਮ.ਜੀ. ਕੈਪਸੂਲ ਦੀ ਆਮ ਲੋਕਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵੱਲੋਂ ਸਿਗਨੇਚਰ ਦੇ ਨਾਮ ਨਾਲ ਵੀ ਜਾਣੇ ਜਾਂਦੇ ਇਸ ਕੈਪਸੂਲ ਨੂੰ ਨਸ਼ੇ ਦੇ ਤੌਰ ’ਤੇ ਵਰਤਿਆ ਜਾ ਰਿਹਾ ਹੈ। ਇਸ ਲਈ ਜ਼ਿਲ੍ਹਾ ਮਾਨਸਾ ਅੰਦਰ ਇਸ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਵੱਲੋਂ ਪ੍ਰਾਪਤ ਤਾਜ਼ਾ ਰਿਪੋਰਟ ਅਨੁਸਾਰ ਜਨਰਲੀ ਮਰੀਜ਼ ਨੂੰ ਉਸ ਦੇ ਕਲੀਨਿਕਲ ਇੰਡੀਕੇਸ਼ਨ/ਸਕੇਨਾਰੀਓ ਦੇ ਆਧਾਰ ’ਤੇ ਪਰੈਗਾਬਲਿਨ ਦੀ ਡੋਜ਼ 25-150 ਐਮ.ਜੀ./ਰੋਜ਼ਾਨਾ ਤੱਕ ਪ੍ਰਸਕਰਾਈਬ ਕੀਤੀ ਗਈ ਹੈ।ਇਹ ਹੁਕਮ 1 ਅਗਸਤ, 2022 ਤੋਂ 30 ਸਤੰਬਰ, 2022 ਤੱਕ ਲਾਗੂ ਰਹੇਗਾ।

