550 ਨਸ਼ੀਲੀ ਗੋਲੀਆਂ, 120 ਲੀਟਰ ਲਾਹਣ, 25 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ, 4 ਬੋਤਲਾਂ ਸ਼ਰਾਬ ਅਤੇ 1 ਚਾਲੂ ਭੱਠੀ ਬਰਾਮਦ
ਜੂਆ ਐਕਟ ਤਹਿਤ ਮੁਲਜ਼ਮ ਨੂੰ ਕਾਬੂ ਕਰਕੇ 1400 ਰੁਪਏ ਦੀ ਨਗਦੀ ਜੂਆ ਕੀਤੀ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 29 ਜੁਲਾਈ 2022 : ਐਸਐਸਪੀ ਮਾਨਸਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ । ਜਿਸਦੇ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਰਦੂਲਗੜ ਦੇ ਸ:ਥ: ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਗੁਰਦੀਪ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਝੰਡਾਂ ਕਲਾ ਨੂੰ ਕਾਬੂ ਕਰਕੇ ਉਸ ਪਾਸੋੋਂ 550 ਨਸ਼ੀਲੀ ਗੋੋਲੀਆਂ ਮਾਰਕਾ ਅਲਪ੍ਰਾਜੋਲਮ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ੍ਹ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕੀਤਾ ਗਿਆ।

ਐਂਟੀ ਨਾਰਕੋਟਿਕਸ ਸੈਲ ਮਾਨਸਾ ਦੇ ਐਸਆਈ ਲੱਖਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਬਬਲੀ ਸਿੰਘ ਪੁੱਤਰ ਬਲਵੀਰ ਸਿੰਘ ਅਤੇ ਗੋਲਡੀ ਸਿੰਘ ਉਰਫ ਜੰਗੀਰਾ ਪੁੱਤਰ ਕੇਵਲ ਸਿੰਘ ਵਾਸੀਅਨ ਮਾਨਸਾ ਨੂੰ ਮੋਟਰਸਾਈਕਲ ਸਪਲੈਂਡਰ ਪਲੱਸ ਨੰਬਰੀ ਪੀਬੀ31ਯੂ-2741 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 25 ਗ੍ਰਾਮ ਹੈਰੋਇਨਦੀ ਬਰਾਮਦਗੀ ਕੀਤੀ ਗਈ, ਜਿਹਨਾਂ ਦੇ ਵਿਰੁੱਧ ਥਾਣਾ ਝੁਨੀਰ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।
ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਬੁਢਲਾਡਾ ਦੇ ਸ:ਥ: ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਗੁਰਮੇਲ ਸਿੰਘ ਪੁੱਤਰ ਬਿੱਲੂ ਸਿੰਘ ਵਾਸੀ ਫੁੱਲੂਵਾਲਾ ਡੋਡ ਨੂੰ ਕਾਬੂ ਕਰਕੇ ਉਸ ਪਾਸੋਂ 100 ਲੀਟਰ ਲਾਹਣ ਬਰਾਮਦ ਕੀਤੀ ਗਈ।

ਥਾਣਾ ਸਿਟੀ ਬੁਢਲਾਡਾ ਦੇ ਹੀ ਹੌਲਦਾਰ ਗੁਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਭੋਲਾ ਸਿੰਘ ਪੁੱਤਰ ਬਿੱਲੂ ਸਿੰਘ ਵਾਸੀ ਫੁੱਲੂਵਾਲਾ ਡੋਡ ਨੂੰ ਕਾਬੂ ਕਰਕੇ ਉਸ ਪਾਸੋਂ 1 ਚਾਲੂ ਭੱਠੀ, 20 ਲੀਟਰ ਲਾਹਣ ਅਤੇ 4 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ ਹੈ।
ਥਾਣਾ ਬਰੇਟਾ ਦੇ ਹੌਲਦਾਰ ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਹਾਕਮ ਸਿੰਘ ਪੁੱਤਰ ਨੱਥਾ ਸਿੰਘ ਵਾਸੀ ਬਰੇਟਾ ਨੂੰ ਦੜਾ ਸੱਟਾ ਲਗਾਉਦਿਆਂ ਮੌਕੇ ਤੇ ਕਾਬੂ ਕਰਕੇ ਉਸ ਪਾਸੋੋਂ 1400 ਰੁਪਏ ਦੀ ਨਗਦੀ ਜੂਆ ਬਰਾਮਦ ਕਰਕੇ ਉਸਦੇ ਵਿਰੁੱਧ ਜੂਆ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ ਹੈ।
ਐੱਸਐੱਸਪੀ ਮਾਨਸਾ ਨੇ ਕਿਹਾ ਕਿ ਉਪਰੋਕਤ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।

