ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ, 31 ਜੁਲਾਈ ( ਪ੍ਰਾਈਮ ਪੋਸਟ ਪੰਜਾਬ ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਉਪਕਾਰ ਸਿੰਘ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ ’ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਹੁਕਮ ਵਿੱਚ ਕਿਹਾ ਕਿ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ/ਥਾਵਾਂ ਅਤੇ ਸਿਨੇਮਿਆਂ ਅਤੇ ਵੀਡੀਓ ਹਾਲਾਂ ’ਤੇ ਆਮ ਤੌਰ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ, ਜਿਸ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਕਰਨੀ ਅਤਿ ਜ਼ਰੂਰੀ ਹੈ।ਇਹ ਹੁਕਮ 1 ਅਗਸਤ, 2022 ਤੋਂ 30 ਸਤੰਬਰ, 2022 ਤੱਕ ਲਾਗੂ ਰਹੇਗਾ।

