ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ, 31 ਜੁਲਾਈ ( ਪ੍ਰਾਈਮ ਪੋਸਟ ਪੰਜਾਬ ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਉਪਕਾਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਿਹਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਣ ਕਰਨ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ ਲਗਾਈ ਹੈ।
ਉਨ੍ਹਾਂ ਹੁਕਮ ਵਿੱਚ ਕਿਹਾ ਕਿ ਰਾਜਨੀਤਿਕ ਪਾਰਟੀਆਂ ਅਤੇ ਜੱਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜ਼ਿਲ੍ਹਾ ਕਚਿਹਰੀ ਕੰਪਲੈਕਸ ਵਿੱਚ ਲਾਊਡ ਸਪੀਕਰ ਲਗਾ ਕੇ ਭਾਸ਼ਣ ਦਿੰਦੇ ਰਹਿੰਦੇ ਹਨ ਜਾਂ ਧਰਨਾ ਆਦਿ ਲਗਾ ਕੇ ਬੈਠ ਜਾਂਦੇ ਹਨ ਜਿਸ ਨਾਲ ਅਮਨ ਸ਼ਾਂਤੀ ਵਿੱਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪੈਦਾ ਹੁੰਦੀ ਹੈ। ਇਸ ਨਾਲ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਔਕੜ ਪੇਸ਼ ਆਉਂਦੀ ਹੈ।
ਇਸ ਹੁਕਮ 01 ਅਗਸਤ, 2022 ਤੋਂ 30 ਸਤੰਬਰ, 2022 ਤੱਕ ਲਾਗੂ ਰਹੇਗਾ।

