ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ, 2 ਅਗਸਤ ( ਪ੍ਰਾਈਮ ਪੋਸਟ ਪੰਜਾਬ ) : ਵਧੀਕ ਜ਼ਿਲ੍ਹਾ ਮੈਜਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾਬਾਰਾਂ ਅਤੇ ਜਨਤਕ ਸਥਾਨਾਂ ਤੇ ਹੁੱਕਾ ਪੀਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।
ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਤੰਬਾਕੂ ਕੰਟਰੋਲ ਸੈੱਲ ਪੰਜਾਬ ਦੁਆਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਜ਼ਿਲ੍ਹੇ ਵਿਚ ਹੁੱਕਾ ਬਾਰਾਂ ਤੇ ਪਾਬੰਦੀ ਸਬੰਧੀ ਸੀ.ਆਰ.ਪੀ.ਸੀ. ਦੀ ਧਾਰਾ 144 ਲਗਾਉਣ ਲਈ ਕਿਹਾ ਗਿਆ ਹੈ। ਇਸ ਲਈ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰਾਂ ’ਤੇ ਇਹ ਹੁਕਮ ਸਖਤੀ ਨਾਲ ਲਾਗੂ ਕਰਨਾ ਜਰੂਰੀ ਹੈ। ਇਹ ਹੁਕਮ 30 ਸਤੰਬਰ 2022 ਤੱਕ ਲਾਗੂ ਰਹੇਗਾ।

