ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ, 2 ਅਗਸਤ ( ਪ੍ਰਾਈਮ ਪੋਸਟ ਪੰਜਾਬ ) : ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰਾਂ ‘ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਲਈ ਆਨਲਾਈਨ ਵਿਧੀ ਪੋਰਟਲ connect.punjab.gov.in ਰਾਹੀਂ ਲੋਕਾਂ ਵੱਲੋਂ ਪੰਜਾਬ ਸਰਕਾਰ ਦੇ ਸਿਟੀਜ਼ਨ ਪੋਰਟਲ ‘ਤੇ ਅਰਜ਼ੀਆਂ ਭੇਜੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਕਈ ਅਰਜ਼ੀਆਂ ਵਿੱਚ ਤਰੁੱਟੀਆਂ ਹੋਣ ਕਾਰਣ ਸਬੰਧਤ ਵਿਭਾਗ ਵੱਲੋ ਇਤਰਾਜ ਲਗਾ ਦਿੱਤਾ ਜਾਂਦਾ ਹੈ, ਤਾਂ ਅਜਿਹੀ ਅਰਜੀ ਦੀ ਈ-ਸੇਵਾ ਸਾਫਟਵੇਅਰ ਤੇ ਪੈਡੰਸੀ ਨਜ਼ਰ ਆਉਂਦੀ ਰਹਿੰਦੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ ਨਾਗਰਿਕ ਸੇਵਾ ਕੇਂਦਰਾਂ ਤੇ ਆਨਲਾਈਨ ਵਿਧੀ ਰਾਹੀਂ ਭੇਜੀਆਂ ਇਤਰਾਜ਼ਯੋਗ ਦਰਖਾਸਤਾਂ ਨੂੰ ਨਿਯਮਾਂ ਮੁਤਾਬਿਕ ਭੇਜਕੇ ਦਰੁੱਸਤ ਕਰਵਾਉਣਾ ਯਕੀਨੀ ਬਣਾਵੇ, ਤਾਂ ਜੋ ਸੇਵਾ ਕੇਂਦਰਾਂ ਤੇ ਕੋਈ ਦਰਖਾਸਤ ਬਕਾਇਆ ਨਾ ਰਹੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਲੋਕਾਂ ਦੀ ਸੁਵਿਧਾ ਅਤੇ ਸਮਾਬੱਧ ਸੇਵਾਵਾਂ ਦੇਣ ਲਈ ਸਥਾਪਿਤ ਕੀਤੇ ਗਏ ਹਨ।

