Visitor : Visitor

ਰੇਲ ਗੱਡੀ ਦੀ ਲਪੇਟ ‘ਚ ਆਉਣ ਕਾਰਨ 90 ਭੇਡਾਂ ਦੀ ਮੌਤ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਬਰੇਟਾ, 2 ਅਗਸਤ 2022  : ਰਾਤ ਦੇ ਹਨੇਰੇ ‘ਚ ਰੇਲ ਗੱਡੀ ਦੀ ਲਪੇਟ ‘ਚ ਆਉਣ ਨਾਲ 90 ਭੇਡਾਂ ਦੀ ਮੌਤ ਹੋ ਗਈ ਜਦਕਿ 4 ਭੇਡਾਂ ਜ਼ਖਮੀ ਹੋ ਗਈਆਂ। ਰੇਲਵੇ ਪੁਲੀਸ ਚੌਕੀ ਬਰੇਟਾ ਦੇ ਜਾਂਚ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਪਿੰਡ ਸਿਰਸੀਵਾਣਾ ਵਿੱਖੇ ਜਾਖਲ-ਫਿਰੋਜ਼ਪੁਰ ਰੇਲਵੇ ਟ੍ਰੈਕ ’ਤੇ ਬੀਤੀ ਰਾਤ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਬਰੇਟਾ, 2 ਅਗਸਤ 2022  : ਰਾਤ ਦੇ ਹਨੇਰੇ ‘ਚ ਰੇਲ ਗੱਡੀ ਦੀ ਲਪੇਟ ‘ਚ ਆਉਣ ਨਾਲ 90 ਭੇਡਾਂ ਦੀ ਮੌਤ ਹੋ ਗਈ ਜਦਕਿ 4 ਭੇਡਾਂ ਜ਼ਖਮੀ ਹੋ ਗਈਆਂ। ਰੇਲਵੇ ਪੁਲੀਸ ਚੌਕੀ ਬਰੇਟਾ ਦੇ ਜਾਂਚ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਪਿੰਡ ਸਿਰਸੀਵਾਣਾ ਵਿੱਖੇ ਜਾਖਲ-ਫਿਰੋਜ਼ਪੁਰ ਰੇਲਵੇ ਟ੍ਰੈਕ ’ਤੇ ਬੀਤੀ ਰਾਤ ਭੇਡਾਂ ਦਾ ਝੁੰਡ ਅਚਾਨਕ ਰੇਲਵੇ ਟ੍ਰੈਕ ’ਤੇ ਆ ਗਿਆ ਜਿੱਥੇ ਸਾਹਮਣੇ ਤੋਂ ਆ ਰਹੀ ਰੇਲਗੱਡੀ ਦੀ ਲਪੇਟ ਵਿੱਚ ਆਉਣ ਨਾਲ 20 ਮੇਮਣਿਆਂ ਅਤੇ 70 ਭੇਡਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਜ਼ਖਮੀ ਹੋ ਗਈਆਂ।ਭੇਡ ਮਾਲਕਾਂ ਗੁਰਪਿਆਰ ਸਿੰਘ ਅਤੇ ਤਰਸੇਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਦਾ ਸਵੇਰੇ ਪਤਾ ਲੱਗਾ। ਉਨ੍ਹਾਂ ਨੇ ਦੱਸਿਆ ਕਿ ਭੇਡਾਂ ਦੀ ਮੌਤ ਕਾਰਨ ਉਸ ਦਾ 10 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਮੌਕੇ ‘ਤੇ ਪਹੁੰਚੇ ਹਲਕਾ ਵਿਧਾਇਕ ਬੁੱਧ ਰਾਮ ਨੇ ਤਹਿਸੀਲਦਾਰ ਬੁਢਲਾਡਾ ਨੂੰ ਅਪੀਲ ਕੀਤੀ ਕਿ ਪੀੜਤ ਭੇਡ ਮਾਲਕਾਂ ਨੂੰ ਤੁਰੰਤ ਮੁਆਵਜ਼ਾ ਦਿਵਾਉਣ ਲਈ ਡਿਪਟੀ ਕਮਿਸ਼ਨਰ ਮਾਨਸਾ ਨੂੰ ਰਿਪੋਰਟ ਭੇਜਣ ਤਾਂ ਜੋ ਮੁੱਖ ਮੰਤਰੀ ਪੰਜਾਬ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।

Leave a Reply

Your email address will not be published. Required fields are marked *

Visitor : Visitor