ਬਿਉੂਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 6 ਅਗਸਤ 2022 : ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਮਿਸ ਯੂਨੀਵਰਸ-2021 ਹਰਨਾਜ਼ ਕੌਰ ਸੰਧੂ ਖ਼ਿਲਾਫ਼ ਦਾਇਰ ਕੇਸ ਦੀ ਸੁਣਵਾਈ ਹੈ। ਇਹ ਸਿਵਲ ਕੇਸ ਮਸ਼ਹੂਰ ਅਦਾਕਾਰਾ ਉਪਾਸਨਾ ਸਿੰਘ ਨੇ ਦਾਇਰ ਕੀਤਾ ਹੈ। ਮਾਮਲਾ ਪੰਜਾਬੀ ਫਿਲਮ ‘ਬਾਈ ਜੀ ਕੁੱਟਣਗੇ’ ਨਾਲ ਸਬੰਧਤ ਹੈ, ਜਿਸ ਦੀ ਰਿਲੀਜ਼ ਟਲ ਗਈ ਸੀ। ਉਪਾਸਨਾ ਨੇ ਮਾਡਲ ‘ਤੇ ‘ਡਮੇਜਿਜ’ ਕਲੇਮ ਦਾ ਦਾਅਵਾ ਕੀਤਾ ਹੈ। ਉਪਾਸਨਾ ਦਾ ਇਲਜ਼ਾਮ ਹੈ ਕਿ ਉਹ ਇੱਕ ਫਿਲਮ ਦਾ ਨਿਰਮਾਣ ਕਰ ਰਹੀ ਸੀ ਜਿਸ ਵਿੱਚ ਹਰਨਾਜ਼ ਕੰਮ ਕਰਨ ਲਈ ਰਾਜ਼ੀ ਹੋ ਗਈ ਸੀ। ਇਸ ਤੋਂ ਬਾਅਦ ਫਿਲਮ ਬਣਨ ਤੋਂ ਬਾਅਦ ਪ੍ਰਮੋਸ਼ਨ ਲਈ ਅੱਗੇ ਨਹੀਂ ਆਈ ਅਤੇ ਫੋਨ ਚੁੱਕਣਾ ਬੰਦ ਕਰ ਦਿੱਤਾ।ਇਸ ਕਾਰਨ ਉਨ੍ਹਾਂ ਨੂੰ ਕਾਫੀ ਨੁਕਸਾਨ ਹੋਇਆ ਅਤੇ ਫਿਲਮ ਨੂੰ ਵੀ ਕਾਫੀ ਧੱਕਾ ਲੱਗਾ।ਦਾਇਰ ਕੇਸ ਅਨੁਸਾਰ ਸਾਲ 2020 ਵਿੱਚ ਹਰਨਾਜ਼ ਨੇ ਫੈਮਿਨਾ ਮਿਸ ਇੰਡੀਆ ਪੰਜਾਬ ਦਾ ਖਿਤਾਬ ਜਿੱਤਿਆ ਸੀ। ਉਸ ਸਮੇਂ ਦੌਰਾਨ ਉਸਨੇ ਸੰਤੋਸ਼ ਐਂਟਰਟੇਨਮੈਂਟ ਸਟੂਡੀਓ ਐਲਐਲਪੀ ਨਾਲ ਇੱਕ ਕਲਾਕਾਰ ਸਮਝੌਤਾ ਕੀਤਾ। ਇਸ ਸਟੂਡੀਓ ਨੂੰ ਉਪਾਸਨਾ ਸਿੰਘ ਚਲਾ ਰਹੀ ਹੈ। ਉਪਾਸਨਾ ਅਨੁਸਾਰ ਉਸ ਨੇ ‘ਬਾਈ ਜੀ ਕੁੱਟਣਗੇ’ ਨਾਂ ਦੀ ਪੰਜਾਬੀ ਫ਼ਿਲਮ ਬਣਾਉਣੀ ਸੀ। ਇਸ ਵਿੱਚ ਹਰਨਾਜ਼ ਦੀ ਮੁੱਖ ਭੂਮਿਕਾ ਸੀ। ਇਕਰਾਰਨਾਮੇ ਤਹਿਤ ਕਲਾਕਾਰਾਂ ਨੂੰ ਫ਼ਿਲਮ ਦੇ ਪ੍ਰਚਾਰ ਕਾਰਜਾਂ ਲਈ ਉਪਲਬਧ ਹੋਣਾ ਸੀ। ਸਰੀਰਕ ਅਤੇ ਵਰਚੂਅਲੀ ਸ਼ਾਮਲ ਹੋਣਾ ਸੀ।
ਇਲਜ਼ਾਮ ਮੁਤਾਬਿਕ ਮਿਸ ਯੂਨੀਵਰਸ ਬਣਨ ਤੋਂ ਬਾਅਦ ਹਰਨਾਜ਼ ਨੇ ਕਾਰੋਬਾਰੀ ਅਤੇ ਇਕਰਾਰਨਾਮੇ ਦੇ ਵਾਅਦੇ ਤੋੜ ਦਿੱਤੇ। ਉਸਨੇ ਆਪਣੇ ਆਪ ਨੂੰ ਫਿਲਮ ਦੀ ਕਾਸਟ ਅਤੇ ਕਰੂ ਤੋਂ ਦੂਰ ਕਰ ਲਿਆ। ਮਿਸ ਯੂਨੀਵਰਸ ਬਣਨ ਤੋਂ ਬਾਅਦ ਹਰਨਾਜ਼ ਸੰਧੂ ਨੇ ਆਪਣੇ ਆਪ ਨੂੰ ਵੱਡਾ ਸਟਾਰ ਸਮਝਣਾ ਸ਼ੁਰੂ ਕਰ ਦਿੱਤਾ। ਉਸਨੇ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ।ਉਪਾਸਨਾ ਦਾ ਕਹਿਣਾ ਹੈ ਕਿ ਮੈਂ ਆਪਣੇ ਬੇਟੇ ਨੂੰ ਇਸ ਫਿਲਮ ਰਾਹੀਂ ਲਾਂਚ ਕਰਨਾ ਸੀ ਪਰ ਹਰਨਾਜ਼ ਸੰਧੂ ਨਾਲ ਸੰਪਰਕ ਨਾ ਹੋਣ ਕਾਰਨ ਉਨ੍ਹਾਂ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ। ਇਸ ਲਈ ਚੰਡੀਗੜ੍ਹ ਅਦਾਲਤ ਵਿੱਚ ਹਰਨਾਜ਼ ਖ਼ਿਲਾਫ਼ ਕੇਸ ਦਾਇਰ ਕੀਤਾ ਗਿਆ ਹੈ।

