ਬਿਊਰੋ, ਪ੍ਰਾਈਮ ਪੋਸਟ ਪੰਜਾਬ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਦੇ ਕਿਸਾਨਾਂ ਲਈ ਐਲਾਨ ਕੀਤਾ ਗਿਆ ਹੈ।

ਮਾਨ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਆਪਣਾ ਇਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਮੁੱਖ ਮੰਤਰੀ ਮਾਨ ਵੱਲੋਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਲਈ ਰਕਮ ਜਾਰੀ ਕੀਤੀ ਗਈ ਹੈ। ਸ਼ਹੀਦ ਹੋਏ ਹਰੇਕ ਕਿਸਾਨ ਦੇ ਪਰਿਵਾਰ ਨੂੰ 5-5 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਪੰਜਾਬ ਭਵਨ ਵਿਚ ਹੋਈ ਮੀਟਿੰਗ ਵਿਚ ਕਿਸਾਨਾਂ ਨੇ ਇਹ ਮੰਗ ਰੱਖੀ ਸੀ।

ਮੁੱਖ ਮੰਤਰੀ ਨੇ 3 ਦਿਨਾਂ ਵਿਚ ਇਹ ਆਰਥਿਕ ਮੱਦਦ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸ ਦੇਈਏ ਕਿ ਹੁਣ ਤੱਕ 789 ਕਿਸਾਨ ਪਰਿਵਾਰਾਂ ਨੂੰ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ 39.55 ਕਰੋੜ ਦੀ ਆਰਥਿਕ ਮਦਦ ਜਾਰੀ ਕਰ ਚੁੱਕੀ ਹੈ।

