ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 6 ਅਗਸਤ 2022 : ਐਸਡੀਕੇਐਲ ਡੀਏਵੀ ਪਬਲਿਕ ਸਕੂਲ ਮਾਨਸਾ ਵਿਖੇ ਐਲਕੇਜੀ ਅਤੇ ਯੂਕੇਜੀ ਜਮਾਤ ਦੇ ਵਿਦਿਆਰਥੀਆਂ ਲਈ ਹਿੰਦੀ ਕਵਿਤਾ ਉਚਾਰਣ ਅਤੇ ਪਹਿਲੀ ਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਹਿੰਦੀ ਕਹਾਣੀ ਉਚਾਰਣ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।
ਨਿੱਕੇ ਵਿਦਿਆਰਥੀਆਂ ਨੇ ਭਿੰਨ-ਭਿੰਨ ਤਰ੍ਹਾਂ ਦੀਆਂ ਕਵਿਤਾਵਾਂ ਅਤੇ ਕਹਾਣੀਆਂ ਦਾ ਉਚਾਰਣ ਕਰਦੇ ਹੋਏ ਅਤੇ ਨਾਲ ਹੀ ਉਨ੍ਹਾਂ ਨਾਲ ਸਬੰਧਿਤ ਵਸਤਾਂ ਦੀ ਵਰਤੋਂ ਕਰਦੇ ਹੋਏ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ।
ਸਕੂਲ ਪ੍ਰਿੰਸੀਪਲ ਵਿਨੋਦ ਰਾਣਾ ਨੇ ਵਿਦਿਆਰਥੀਆਂ ਨੂੰ ਪ੍ਰੋਤਸਾਹਿਤ ਕੀਤਾ ਅਤੇ ਉਨ੍ਹਾਂ ਦੀ ਪ੍ਰਸੰਸਾ ਕਰਦਿਆਂ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਤੇ ਬੱਚਿਆਂ ਲਈ ਅਜਿਹੇ ਮੁਕਾਬਲਿਆਂ ਦਾ ਆਯੋਜਨ ਹੋਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਮੁਕਾਬਲਿਆਂ ਨਾਲ ਵਿਦਿਆਰਥੀਆਂ ਵਿੱਚ ਬੋਲਣ ਸੁਣਨ ਦੇ ਕੌਸ਼ਲ ਤੇ ਆਤਮ-ਵਿਸ਼ਵਾਸ ਵਿੱਚ ਵਾਧਾ ਹੁੰਦਾ ਹੈ।

