ਬਿਊਰੋ, ਪ੍ਰਾਈਮ ਪੋਸਟ ਪੰਜਾਬ
ਸੰਗਰੂਰ : ਤੀਆਂ ਦਾ ਤਿਉਹਾਰ ਪੰਜਾਬ ਦੇ ਅਣਮੁੱਲੇ ਵਿਰਸੇ ਦਾ ਇੱਕ ਅਹਿਮ ਅੰਗ ਹੈ। ਜਿਹੜਾ ਕਿ ਸਾਉਣ ਦੇ ਮਹੀਨੇ ਮਨਾਇਆ ਜਾਂਦਾ ਹੈ। ਜਿਸ ਵਿੱਚ ਪਿੰਡਾਂ ਤੇ ਸ਼ਹਿਰਾਂ ਦੀਆਂ ਔਰਤਾਂ ਇਕੱਠੀਆਂ ਹੋ ਕੇ ਗਿੱਧਾ ਪਾਉਂਦੀਆਂ ਹਨ ਤੇ ਆਪਣੀ ਖ਼ੁਸ਼ੀ ਸਾਂਝੀ ਕਰਦੀਆਂ ਹਨ।ਸੰਗਰੂਰ ਵਿੱਚ ਸੰਗਰੂਰ ਪੁਲਿਸ ਵੱਲੋਂ ਤੀਆਂ ਦਾ ਪ੍ਰੋਗਰਾਮ ਮਨਾਇਆ ਗਿਆ। ਜਿਸ ‘ਚ ਮੁੱਖ ਮਹਿਮਾਨ ਵਜੋਂ ਭਗਵੰਤ ਸਿੰਘ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ ਨੇ ਸ਼ਿਰਕਤ ਕੀਤੀ।ਜਿੰਨ੍ਹਾਂ ਦਾ ਐਸਐਸਪੀ ਮਨਦੀਪ ਸਿੰਘ ਸਿੱਧੂ ਵੱਲੋਂ ਸੁਆਗਤ ਕੀਤਾ ਗਿਆ।

ਸੰਗਰੂਰ ਵਿੱਚ ਤੀਆਂ ਦੇ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਸ਼ਾਮਲ ਹੋਈ ਅਤੇ ਇਸ ਦੌਰਾਨ ਉਨ੍ਹਾਂ ਨੇ ਗਿੱਧਾ ਵੀ ਪਾਇਆ। ਇਹ ਪ੍ਰੋਗਰਾਮ ਇੱਕ ਨਿੱਜੀ ਪ੍ਰੋਗਰਾਮ ਰੱਖਿਆ ਗਿਆ ਸੀ ਜਿਸ ਵਿੱਚ ਮੀਡੀਆ ਨੂੰ ਸੱਦਾ ਨਹੀਂ ਦਿੱਤਾ ਗਿਆ ਸੀ। ਨਾ ਹੀ ਸੰਗਰੂਰ ਦੇ ਕਿਸੇ ਵੀ ਮੀਡੀਆ ਵਾਲੇ ਨੂੰ ਇਸ ਬਾਰੇ ਜਾਣਕਾਰੀ ਮਿਲੀ।

