Visitor : Visitor
,

ਰੱਖੜੀ ਬੰਨ੍ਹਣ ਜਾ ਰਹੇ ਭੈਣ ਭਰਾ ਦੇ ਮੋਟਰਸਾਈਕਲ ਨੂੰ ਬੱਸ ਨੇ ਮਾਰੀ ਟੱਕਰ ਭਰਾ ਦੀ ਹੋਈ ਮੌਕੇ ਤੇ ਹੀ ਮੌਤ  

ਬਿਊਰੋ,  ਪ੍ਰਾਈਮ ਪੋਸਟ ਪੰਜਾਬ  ਮੋਗਾ, 10 ਅਗਸਤ 2022 : ਅੱਜ  ਸਵੇਰੇ ਮੋਗਾ ਵਿੱਚ ਇੱਕ ਰੂਹ ਕੰਬਾਊ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਮੋਗਾ-ਲੁਧਿਆਣਾ ਜੀ.ਟੀ ਰੋਡ ‘ਤੇ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਸਵੇਰੇ ਆਪਣੀ ਭੈਣ ਦੇ ਨਾਲ  ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ 

ਮੋਗਾ, 10 ਅਗਸਤ 2022 : ਅੱਜ  ਸਵੇਰੇ ਮੋਗਾ ਵਿੱਚ ਇੱਕ ਰੂਹ ਕੰਬਾਊ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਮੋਗਾ-ਲੁਧਿਆਣਾ ਜੀ.ਟੀ ਰੋਡ ‘ਤੇ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਸਵੇਰੇ ਆਪਣੀ ਭੈਣ ਦੇ ਨਾਲ  ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੇ ਮੋਟਰਸਾਈਕਲ ਨੂੰ ਇੱਕ ਤੇਜ਼ ਰਫਤਾਰ ਬੱਸ ਨੇ ਟੱਕਰ ਮਾਰ ਦਿੱਤੀ। ਜਿਸ ਵਿੱਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਇਸ ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਨੌਜਵਾਨ ਦੀ ਪਛਾਣ ਕੁਲਦੀਪ ਸਿੰਘ ਵਾਸੀ ਫਿਰੋਜ਼ਪੁਰ ਦੇ ਰੂਪ ਵਿੱਚ ਹੋਈ ਹੈ।

Moga Ludhiana road accident

ਇਸ ਸਬੰਧੀ ਮ੍ਰਿਤਕ ਦੀ ਭੈਣ ਸੁਰਜੀਤ ਕੌਰ ਨੇ ਦੱਸਿਆ ਕਿ ਉਹ ਆਪਣੇ ਭਰਾ ਕੁਲਦੀਪ ਨਾਲ ਮਹਿਣਾ ਪਿੰਡ ਸਥਿਤ ਆਪਣੀ ਮਾਸੀ ਦੇ ਮੁੰਡਿਆਂ ਨੂੰ ਰੱਖੜੀ ਬੰਨ੍ਹਣ ਲਈ ਮੋਟਰਸਾਈਕਲ ‘ਤੇ ਜਾ ਰਹੇ ਸਨ, ਜਦੋਂ ਉਹ ਦੱਤ ਰੋਡ ਨੇੜੇ ਪਹੁੰਚੇ ਤਾਂ ਬੱਸ ਸਟੈਂਡ ਵੱਲੋਂ ਇੱਕ ਤੇਜ਼ ਰਫ਼ਤਾਰ ਬੱਸ ਨੇ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ । ਜਿਸ ਕਾਰਨ ਉਸਦਾ ਭਰਾ ਸੜਕ ‘ਤੇ ਜਾ ਕੇ ਡਿੱਗ ਗਿਆ। ਜਿਸ ਕਾਰਨ ਉਸਦੀ ਮੌਕੇ ‘ਤੇ ਮੌਤ ਹੋ ਗਈ।

ਇਸ ਸਬੰਧੀ ਥਾਣਾ ਸਿਟੀ-1 ਪੁਲਿਸ ਨੇ ਦੱਸਿਆ ਕਿ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕੈ ਦਿੱਤੀ ਗਈ ਹੈ ਤੇ ਲਾਸ਼ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ ।

Leave a Reply

Your email address will not be published. Required fields are marked *

Visitor : Visitor