ਬਿਊਰੋ ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ: ਰੱਖੜੀ ਦੇ ਦੂਜੇ ਦਿਨ ਯਾਨੀ 12 ਅਗਸਤ ਨੂੰ ਪੰਜਾਬ ਪੂਰੀ ਤਰ੍ਹਾਂ ਬੰਦ ਰਹੇਗਾ। ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪੰਜਾਬ ਪੂਰੀ ਤਰ੍ਹਾਂ ਬੰਦ ਰਹੇਗਾ। ਪੰਜਾਬ ਬੰਦ ਨੂੰ ਲੈ ਕੇ ਬੀਤੀ ਦਿਨੀਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੀਟਿੰਗ ਰੱਖੀ ਗਈ ਸੀ ਪਰ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਹੀਂ ਪਹੁੰਚ ਸਕੇ, ਜਿਸ ਕਾਰਨ ਵਾਲਮੀਕਿ ਸਮਾਜ ਅਤੇ ਰਵਿਦਾਸ ਸਮਾਜ ਵਿੱਚ ਗੁੱਸਾ ਹੈ।
ਸਮਰਥਨ ਨਾ ਮਿਲਣ ਕਾਰਨ ਵਾਲਮੀਕਿ ਦੇ ਪਵਿੱਤਰ ਅਸਥਾਨ ਤੋਂ ਜਾਰੀ ਹੁਕਮਨਾਮੇ ਦੇ ਫ਼ੈਸਲੇ ‘ਤੇ ਸਾਰਿਆਂ ਨੇ ਸਹਿਮਤੀ ਪ੍ਰਗਟਾਉਂਦਿਆਂ 12 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ। ਜਿਸ ਤੋਂ ਬਾਅਦ 12 ਅਗਸਤ ਨੂੰ ਪੰਜਾਬ ਪੂਰੀ ਤਰ੍ਹਾਂ ਬੰਦ ਰਹਿਣ ਜਾ ਰਿਹਾ ਹੈ। ਹਰ ਧਰਮ ਦੇ ਲੋਕਾਂ ਨੂੰ ਪੰਜਾਬ ਬੰਦ ਦੌਰਾਨ ਸਮਰਥਨ ਦੇਣ ਦੀ ਅਪੀਲ ਕੀਤੀ ਗਈ ਹੈ।
ਇਹ ਜਾਣਕਾਰੀ ਵਾਲਮੀਕਿ ਟਾਈਗਰ ਫੋਰਸ ਆਲ ਇੰਡੀਆ ਦੇ ਪ੍ਰਧਾਨ ਅਜੇ ਖੋਸਲਾ ਅਤੇ ਮੀਤ ਪ੍ਰਧਾਨ ਵਿੱਕੀ ਅਤੇ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਪ੍ਰਧਾਨ ਜੱਸੀ ਤੱਲ੍ਹਣ ਨੇ ਦਿੱਤੀ। ਇਸ ਮੌਕੇ ਪੁਰਸ਼ੋਤਮ ਸੋਂਧੀ, ਬਾਬਾ ਭਗਤ ਨਾਥ, ਵਿੱਕੀ ਕਲਿਆਣ, ਦੀਪਕ, ਵਿੱਕੀ ਸੋਂਧੀ, ਵਿਨੈ ਆਦਿ ਹਾਜ਼ਰ ਸਨ।

